ਦਸੂਹਾ ਵਿਖੇ ਜਾਪਾਨੀ ਕਾਲੋਨੀ ‘ਚ ਅੱਗ ਲੱਗਣ ਕਾਰਨ ਇਕ ਲੱਖ ਰੁਪਏ ਦਾ ਨੁਕਸਾਨ

Monday, Apr 08, 2024 - 04:51 PM (IST)

ਦਸੂਹਾ ਵਿਖੇ ਜਾਪਾਨੀ ਕਾਲੋਨੀ ‘ਚ ਅੱਗ ਲੱਗਣ ਕਾਰਨ ਇਕ ਲੱਖ ਰੁਪਏ ਦਾ ਨੁਕਸਾਨ

ਦਸੂਹਾ (ਝਾਵਰ, ਨਾਗਲਾ)-ਜਾਪਾਨੀ ਕਾਲੋਨੀ ਦਸੂਹਾ ਵਿਖੇ ਘਰ ਨੂੰ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਸਬੰਧੀ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਹੁਸ਼ਿਆਰਪੁਰ ਵਿਖੇ ਦਵਾਈ ਲੈਣ ਲਈ ਗਏ ਸਨ ਤਾਂ ਪਿੱਛੇ ਤੋਂ ਬਿਜਲੀ ਦਾ ਸਾਰਟ ਸਰਕਟ ਹੋਣ ਕਾਰਨ ਘਰ ਵਿਚ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ। ਫਰਿੱਜ ਅਤੇ ਕੂਲਰ ਤੋਂ ਇਲਾਵਾ ਕੀਮਤੀ ਕੱਪੜੇ ਸੜ ਕੇ ਸੁਆਹ ਹੋ ਗਏ। 

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਆਸ-ਪਾਸ ਦੇ ਇਲਾਕਾ ਵਾਸੀਆਂ ਵੱਲੋਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਅਤੇ ਫਾਇਰ ਬ੍ਰਿਗੇਡ ਅਤੇ ਲੋਕਾਂ ਦੇ ਸਹਿਯੋਗ ਨਾਲ ਅੱਗ ‘ਤੇ ਕਾਬੂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਉਥੇ ਦੋ ਗੈਸ ਸਿਲੰਡਰ ਵੀ ਪਏ ਸਨ, ਜਿਨਾਂ ਨੂੰ ਲੋਕਾਂ ਨੇ ਤੁਰੰਤ ਬਾਹਰ ਕੱਢ ਲਿਆ, ਜਿਸ ਕਾਰਨ ਵੱਡੀ ਘਟਨਾ ਟੱਲ ਗਈ। ਉਨ੍ਹਾਂ ਦੱਸਿਆ ਕਿ ਕਰੀਬ ਇੱਕ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ: ਨੂਰਮਹਿਲ 'ਚ ਨਿਸ਼ਾਨ ਸਾਹਿਬ ਚੜ੍ਹਾਉਂਦੇ ਸਮੇਂ ਵਾਪਰਿਆ ਵੱਡਾ ਹਾਦਸਾ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News