ਐੱਮ. ਏ. ਪਾਸ ਨੌਜਵਾਨ 8 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

04/08/2021 7:36:28 PM

ਜਲੰਧਰ (ਮਹੇਸ਼)-ਕਮਿਸ਼ਨਰੇਟ ਪੁਲਸ ਦੇ ਸਪੈਸ਼ਲ ਆਪ੍ਰੇਸ਼ਨ ਯੂਨਿਟ ਨੇ ਦੁਸਹਿਰਾ ਗਰਾਊਂਡ ਜਲੰਧਰ ਕੈਂਟ ਤੋਂ ਇਕ ਨੌਜਵਾਨ ਨੂੰ 8 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਏ. ਸੀ. ਪੀ. ਕ੍ਰਾਈਮ ਕੰਵਲਜੀਤ ਸਿੰਘ ਨੇ ਦੱਸਿਆ ਕਿ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੇ ਮੁਖੀ ਅਸ਼ਵਨੀ ਕੁਮਾਰ ਦੀ ਅਗਵਾਈ ’ਚ ਪੁਲਸ ਪਾਰਟੀ ਵੱਲੋਂ ਕਾਬੂ ਕੀਤੇ ਗਏ ਉਕਤ ਦੋਸ਼ੀ ਦੀ ਪਛਾਣ ਰਤਨ ਉਰਫ ਕਾਕਾ ਪੁੱਤਰ ਪ੍ਰੇਮਚੰਦ ਨਿਵਾਸੀ ਮੁਹੱਲਾ ਨੰਬਰ 29 ਜਲੰਧਰ ਕੈਂਟ ਦੇ ਤੌਰ ’ਤੇ ਹੋਈ ਹੈ। ਪੁਲਸ ਜਾਂਚ ’ਚ ਪਤਾ ਲੱਗਾ ਕਿ ਦੋਸ਼ੀ ਕਾਕਾ 32 ਸਾਲ ਦਾ ਹੈ ਅਤੇ ਉਸ ਨੇ ਪਾਲੀਟੀਕਲ ਸਾਇੰਸ ਦੀ ਐੱਮ. ਏ. ਕੀਤੀ ਹੈ। ਪੁੱਛਗਿੱਛ ’ਚ ਉਸ ਨੇ ਕਿਹਾ ਕਿ ਉਹ ਪਿਛਲੇ 5 ਮਹੀਨਿਆਂ ਤੋਂ ਇਹ ਗੈਰ-ਕਾਨੂੰਨੀ ਕੰਮ ਕਰ ਰਿਹਾ ਸੀ। ਦੋਸ਼ੀ ਖ਼ਿਲਾਫ਼ ਥਾਣਾ ਜਲੰਧਰ ਕੈਂਟ ’ਚ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ ਤੇ ਉਸ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਿਲ ਕੀਤਾ ਗਿਆ ਤਾਂ ਕਿ ਪਤਾ ਲਾਇਆ ਜਾ ਸਕੇ ਕਿ ਉਹ ਹੈਰੋਇਨ ਕਿੱਥੋਂ ਲੈ ਕੇ ਆਉਂਦਾ ਸੀ। 


Anuradha

Content Editor

Related News