ਮਾਫੀਆ ਰਾਜ ਦਾ ਹੋਵੇਗਾ ਅੰਤ, ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਸਾਰਿਆਂ ਦੇ ਸਹਿਯੋਗ ਦੀ ਲੋੜ : ਵਿਧਾਇਕ ਰਾਜਾ

03/13/2022 5:21:31 PM

ਟਾਂਡਾ ਉੜਮੁੜ (ਮੋਮੀ) : ਗੁਰੂਆਂ, ਪੀਰਾਂ ਦੀ ਧਰਤੀ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਾਂ ਸਾਰਿਆਂ ਨੇ ਮਿਲ ਕੇ ਯੋਗਦਾਨ ਪਾਉਣਾ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਟਾਂਡਾ ਉੜਮੁੜ ਤੋਂ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਆਪਣੀ ਜਿੱਤ ਤੋਂ ਬਾਅਦ ਪਹਿਲੀ ਵਾਰ ਪੱਤਰਕਾਰਾਂ ਨਾਲ ਰੂ-ਬ-ਰੂ ਹੁੰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਰਵਾਇਤੀ ਪਾਰਟੀਆਂ ਤੋਂ ਅੱਕ ਕੇ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਨੂੰ ਇਸ ਵਾਰ ਪੰਜਾਬ 'ਚ ਮੌਕਾ ਦਿੱਤਾ ਹੈ। ਇਸ ਦੌਰਾਨ ਪਾਰਟੀ ਦੇ ਸੂਬਾ ਪ੍ਰਧਾਨ ਤੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਾਸੀਆਂ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਟਾਂਡਾ 'ਚ ਹੋਏ ਗਊਆਂ ਦੇ ਕਤਲ ਮਾਮਲੇ ਦੀ ਭਗਵੰਤ ਮਾਨ ਵੱਲੋਂ ਨਿਖੇਧੀ, ਪੁਲਸ ਨੂੰ ਦਿੱਤੇ ਇਹ ਸਖ਼ਤ ਹੁਕਮ

ਇਸ ਮੌਕੇ ਉਨ੍ਹਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਨ੍ਹਾਂ ਆਸਾਂ ਤੇ ਉਮੀਦਾਂ ਨਾਲ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਦੇ ਕੇ ਤੇ ਹਲਕੇ ਦੇ ਲੋਕਾਂ ਨੇ ਵਿਧਾਇਕ ਬਣਾ ਕੇ ਇਸ ਸੇਵਾ ਦਾ ਮੌਕਾ ਦਿੱਤਾ ਹੈ, ਉਹ ਉਸ 'ਤੇ ਪੂਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਵਿਧਾਇਕ ਰਾਜਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੂਸਰੀਆਂ ਸਿਆਸੀ ਪਾਰਟੀਆਂ ਵਾਂਗ ਰੰਜਿਸ਼ ਤਹਿਤ ਰਾਜਨੀਤੀ ਨਹੀਂ ਕਰੇਗੀ ਸਗੋਂ ਥਾਣਿਆਂ 'ਚ ਦਰਜ ਕੀਤੇ ਗਏ ਝੂਠੇ ਪਰਚਿਆਂ ਨੂੰ ਤੁਰੰਤ ਖਾਰਜ ਕਰਕੇ ਰੰਜਿਸ਼ ਵਾਲੀ ਰਾਜਨੀਤੀ ਦਾ ਅੰਤ ਕੀਤਾ ਜਾਵੇਗਾ। ਹਲਕੇ 'ਚ ਵਧੀਆ ਸਿਹਤ ਸਹੂਲਤਾਂ, ਵਧੀਆ ਸਿੱਖਿਆ ਪ੍ਰਣਾਲੀ, ਨੌਜਵਾਨਾਂ ਲਈ ਰੁਜ਼ਗਾਰ, ਮਾਫੀਆ ਰਾਜ ਦਾ ਅੰਤ ਅਤੇ ਲੋਕਾਂ ਨਾਲ ਕੀਤੇ ਗਏ ਹੋਰ ਵਾਅਦਿਆਂ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਲੋਕਾਂ ਦੇ ਬਹੁਤ ਜ਼ਿਆਦਾ ਪਿਆਰ ਤੇ ਸਹਿਯੋਗ ਦੀ ਲੋੜ ਹੈ।

ਇਹ ਵੀ ਪੜ੍ਹੋ : ਰੰਧਾਵਾ ਦੇ ਤਿੱਖੇ ਹਮਲੇ, ਸਿੱਧੂ ਦੱਸਣ ਕਿ ਪ੍ਰਧਾਨ ਬਣਨ ਪਿੱਛੋਂ ਉਨ੍ਹਾਂ ਦੀ ਮੰਜੀ ਕਾਂਗਰਸ ਭਵਨ ’ਚ ਕਿਉਂ ਨਹੀਂ ਲੱਗੀ

ਉਨ੍ਹਾਂ ਹਲਕੇ ਦੇ ਸਮੂਹ ਪਾਰਟੀ ਅਹੁਦੇਦਾਰਾਂ, ਵਾਲੰਟੀਅਰਾਂ, ਵੋਟਰਾਂ ਤੇ ਸਪੋਰਟਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਜਗਜੀਵਨ ਜੱਗੀ, ਸੁਖਵਿੰਦਰ ਸਿੰਘ ਅਰੋੜਾ, ਜਸਵਿੰਦਰ ਸਿੰਘ ਗੁਲਾਟੀ, ਕੇਸ਼ਵ ਸਿੰਘ ਸੈਣੀ, ਗੋਲਡੀ ਨਰਵਾਲ ਤੇ ਸਾਬਕਾ ਸਰਪੰਚ ਗੁਰਮੀਤ ਸਿੰਘ ਰੱਲਣ ਤੋਂ ਇਲਾਵਾ ਪਾਰਟੀ ਦੇ ਹੋਰ ਵਾਲੰਟੀਅਰ ਵੀ ਹਾਜ਼ਰ ਸਨ।


Manoj

Content Editor

Related News