ਪਿੰਡ ਮੂਨਕ ਕਲਾਂ ,ਪੰਡੋਰੀ, ਮੂਨਕ ਖ਼ੁਰਦ ਵਿਖੇ ਸਜਾਇਆ ਗਿਆ ਮਹਾਨ ਨਗਰ ਕੀਰਤਨ

Wednesday, Jan 17, 2024 - 05:10 PM (IST)

ਪਿੰਡ ਮੂਨਕ ਕਲਾਂ ,ਪੰਡੋਰੀ, ਮੂਨਕ ਖ਼ੁਰਦ ਵਿਖੇ ਸਜਾਇਆ ਗਿਆ ਮਹਾਨ ਨਗਰ ਕੀਰਤਨ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸਾਹਿਬੇ ਕਮਾਲ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਮੂਨਕ ਕਲਾਂ ਤੋਂ ਮਹਾਨ ਨਗਰ ਕੀਰਤਨ ਸ਼ਰਧਾ ਤੇ ਸਤਿਕਾਰ ਨਾਲ ਸਜਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਕੀਰਤਨੀ ਜਥਿਆਂ ਨੇ ਮਨੋਹਰ ਸ਼ਬਦ ਕੀਰਤਨ ਦੁਆਰਾ ਸਮੂਹ ਸੰਗਤ ਨੂੰ ਨਿਹਾਲ ਕੀਤਾ।    
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਗਈ। ਮਹਾਨ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਇਸ ਮੌਕੇ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ, ਪ੍ਰਿੰਸੀਪਲ ਰਜਿੰਦਰ ਸਿੰਘ, ਕੁਲਵੰਤ ਸਿੰਘ, ਬਾਬਾ ਚਰਨਜੀਤ ਸਿੰਘ ਲੱਕੀ, ਬਾਬਾ ਸਰਵਣ ਸਿੰਘ, ਅਰਵਿੰਦਰ ਸਿੰਘ, ਮਨਦੀਪ ਸਿੰਘ, ਕਰਨੈਲ ਸਿੰਘ, ਗੁਰਨਾਮ ਸਿੰਘ ,ਜਥੇਦਾਰ ਦਵਿੰਦਰ ਸਿੰਘ ਮੁਨਕਾ ਸਰਪੰਚ ਗੁਰਮਿੰਦਰ ਸਿੰਘ ਗੋਲਡੀ, ਅਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।

PunjabKesari
ਇਸੇ ਤਰ੍ਹਾਂ ਹੀ ਪਿੰਡ ਪੰਡੋਰੀ ਵਿਖੇ ਵੀ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਮਹਾਨ ਨਗਰ ਕੀਰਤਨ ਸਜਾਇਆ ਗਿਆ।  
ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ਵਿੱਚ ਪਹੁੰਚਣ ਤੇ ਸਮੂਹ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦਿਆਂ ਸਵਾਗਤ ਕੀਤਾ ਗਿਆ। ਵਿਸ਼ਾਲ ਨਗਰ ਕੀਰਤਨ ਜੋ ਸਮੁੱਚੇ ਪਿੰਡ ਦੀ ਪਰਿਕਰਮਾ ਕਰਨ ਉਪਰੰਤ ਸੰਪੰਨ ਹੋਇਆ। ਇਸ ਮੌਕੇ ਕਿਰਪਾਲ ਸਿੰਘ ਪੰਡੋਰੀ, ਬਾਬਾ ਜਰਨੈਲ ਸਿੰਘ, ਡਾ.ਅਵਤਾਰ ਸਿੰਘ, ਅਮਰੀਕ ਸਿੰਘ, ਹਰਿੰਦਰ ਸਿੰਘ, ਪਰਮਿੰਦਰ ਸਿੰਘ, ਕੁਲਦੀਪ ਸਿੰਘ, ਮਨਪ੍ਰੀਤ ਸਿੰਘ, ਮਨਮਿੰਦਰ ਸਿੰਘ, ਅਮ੍ਰਿਤਪਾਲ ਸਿੰਘ, ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ, ਹਰਜੀਤ ਸਿੰਘ, ਅਮਰੀਕ ਸਿੰਘ, ਸੁਰਿੰਦਰ ਸਿੰਘ, ਸੇਵਾ ਸਿੰਘ, ਰਣਜੀਤ ਸਿੰਘ, ਹਰੀ ਸਿੰਘ, ਕੇਵਲ ਸਿੰਘ, ਜਗੀਰ ਸਿੰਘ ਮਨਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। 

PunjabKesari
ਇਸ ਤੋਂ ਇਲਾਵਾ ਪਿੰਡ ਮੂਨਕ ਖੁਰਦ ਤੋਂ ਮਹਾਨ ਨਗਰ ਕੀਰਤਨ ਸ਼ਰਧਾ, ਸਤਿਕਾਰ ਤੇ ਖਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਮਹਾਨ ਨਗਰ ਕੀਰਤਨ ਵਿੱਚ ਸਭ ਤੋਂ ਪਹਿਲਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਹੋਈ ਸੁੰਦਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤੇ ਗਏ ਸਨ। ਨਗਰ ਕੀਰਤਨ ਦਾ ਰਾਹ ਗੁਰੂ ਦੀਆਂ ਸੰਗਤਾਂ ਵੱਲੋਂ ਮਨੋਹਰ ਸ਼ਬਦ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਦਾ ਪਿੰਡ ਦੇ ਵੱਖ-ਵੱਖ ਪੜਾਵਾਂ ਵਿੱਚ ਪਹੁੰਚਣ ਤੇ ਸਮੂਹ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਇੱਕਾ ਸਵਾਗਤ ਕੀਤਾ ਗਿਆ।

PunjabKesari

ਵਿਸ਼ਾਲ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰ ਰਹੀ ਸੰਗਤ ਦੀ ਸੇਵਾ ਵਾਸਤੇ ਜਗ੍ਹਾ-ਜਗ੍ਹਾ ਤੇ ਚਾਹ-ਪਕੌੜਿਆਂ, ਮਠਿਆਈਆਂ, ਫਲ-ਫਰੂਟ ਦੇ ਲੰਗਰ ਲਗਾ ਕੇ ਸੇਵਾਦਾਰਾਂ ਵੱਲੋਂ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਸੀ। ਇਸ ਮੌਕੇ ਪ੍ਰਬੰਧਕ ਸੇਵਾਦਾਰਾ ਵੱਲੋਂ ਨਗਰ ਕੀਰਤਨ ਦੌਰਾਨ ਵੱਖ-ਵੱਖ ਸੇਵਾਵਾਂ ਨੇ ਵਾਉਣ ਵਾਲਿਆਂ ਨੂੰ ਸਿਰਪਾਉ ਵੀ ਭੇਂਟ ਕੀਤੇ ਗਏ। ਇਸ ਮੌਕੇ ਪ੍ਰਧਾਨ ਕੁਲਦੀਪ ਸਿੰਘ, ਸਾਬਕਾ ਸਰਪੰਚ ਹਰਬੰਸ ਸਿੰਘ ਮੂਨਕਾਂ, ਸਾਬਕਾ ਸਰਪੰਚ ਸ਼ਾਮ ਸਿੰਘ, ਦਵਿੰਦਰ ਸਿੰਘ ਲਾਡੀ, ਹਰਕਮਲ ਪ੍ਰਕਾਸ਼ ਸਿੰਘ, ਬੀਬੀ ਹਰਵਿੰਦਰ ਕੌਰ, ਸਾਬਕਾ ਸਰਪੰਚ ਤੀਰਥ ਸਿੰਘ, ਸਰਬਜੀਤ ਸਿੰਘ ਮੋਮੀ, ਸੁਖਵਿੰਦਰ ਸਿੰਘ ਮੂਨਕਾ, ਕਮਲ ਸੈਣੀ, ਦਰਸ਼ਨ ਸਿੰਘ, ਰਵਿੰਦਰ ਸਿੰਘ, ਥਾਣੇਦਾਰ ਦਲਜਿੰਦਰ ਸਿੰਘ, ਸ਼ਿੰਗਾਰਾ ਸਿੰਘ, ਗੁਰਵਿੰਦਰ ਸਿੰਘ, ਸਵਰਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।


author

Aarti dhillon

Content Editor

Related News