ਜਯੰਤੀ ਮੌਕੇ ਜਲੰਧਰ ''ਚ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੂੰ ਕੀਤਾ ਗਿਆ ਯਾਦ

10/02/2023 4:02:28 PM

ਜਲੰਧਰ (ਸੁਨੀਲ ਮਹਾਜਨ) : ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਦੀ ਜਯੰਤੀ 'ਤੇ ਅੱਜ ਉਨ੍ਹਾਂ ਨੂੰ ਸੈਂਕੜਾਂ ਲੋਕਾਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਨਮਨ ਕੀਤਾ ਗਿਆ। ਕੰਪਨੀ ਬਾਗ਼ ਸਥਿਤ ਮਹਾਤਮਾ ਗਾਂਧੀ ਦੀ ਮੂਰਤੀ 'ਤੇ ਫੁੱਲਾਂ ਦਾ ਹਾਰ ਚੜ੍ਹਾ ਕੇ ਸ਼ਰਧਾਪੂਰਵਕ ਸ਼ਰਧਾਂਜਲੀ ਦਿੱਤੀ ਗਈ। ਉੱਥੇ ਹੀ ਸ਼ਾਸਤਰੀ ਚੌਂਕ ਸਥਿਤ ਲਾਲ ਬਹਾਦੁਰ ਸ਼ਾਸਤਰੀ ਦੀ ਮੂਰਤੀ 'ਤੇ ਹਾਰ ਚੜ੍ਹਾ ਕੇ ਉਨ੍ਹਾਂ ਨੂੰ ਵੀ ਯਾਦ ਕੀਤਾ ਗਿਆ। 

ਇਹ ਵੀ ਪੜ੍ਹੋ- 114 ਸਾਲ ਪਹਿਲਾਂ ਬਣੇ ਜਲੰਧਰ ਦੇ ਸਿਵਲ ਹਸਪਤਾਲ ਨੇ ਹਾਲੇ ਵੀ VIP ਇਤਿਹਾਸ ਨੂੰ ਸੰਜੋਇਆ, ਜਾਣੋ ਕਿਵੇਂ

ਇਸ ਦੌਰਾਨ ਭਾਜਪਾ, ਕਾਂਗਰਸ ਅਤੇ ਹੋਰ ਪਾਰਟੀਆਂ ਦੇ ਵਰਕਰਾਂ ਨੇ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਆਏ ਹੋਏ ਨੇਤਾਵਾਂ ਨੇ ਆਪਣੇ ਸੰਬੋਧਨ 'ਚ ਮਹਾਤਮਾ ਗਾਂਧੀ ਅਤੇ ਸ਼ਾਸਤਰੀ ਜੀ ਦੇ ਦੱਸੇ ਰਾਹ 'ਤੇ ਚੱਲਣ ਦੀ ਅਪੀਲ ਕੀਤੀ ਅਤੇ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ ਲਈ ਵੀ ਲੋਕਾਂ ਨੂੰ ਜਾਗਰੂਕ ਕੀਤਾ। 'ਸਵੱਛਤਾ ਹੀ ਸੇਵਾ ਹੈ' ਅਤੇ 'ਸਵੱਛ ਭਾਰਤ ਮਿਸ਼ਨ' ਤਹਿਤ ਲੋਕਾਂ ਨੂੰ ਸੜਕਾਂ 'ਤੇ ਕੂੜਾ ਨਾ ਸੁੱਟਣ ਦੀ ਵੀ ਅਪੀਲ ਕੀਤੀ। ਨਸ਼ੇ 'ਤੇ ਕਾਬੂ ਪਾਉਣ ਲਈ ਵੀ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ ਗਈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Anuradha

This news is Content Editor Anuradha