ਫਿਲੌਰ, ਨਕੋਦਰ ਤੇ ਸ਼ਾਹਕੋਟ ''ਚ ਸਤਲੁਜ ਦਰਿਆ ਦੇ ਕਿਨਾਰਿਆਂ ਨੂੰ ਕੀਤਾ ਜਾ ਰਿਹਾ ਮਜ਼ਬੂਤ : ਡੀ. ਸੀ.

07/14/2020 1:19:56 PM

ਜਲੰਧਰ (ਚੋਪੜਾ)— ਮਹਾਤਮਾ ਗਾਂਧੀ ਰਾਸ਼ਟਰੀ ਰੋਜ਼ਗਾਰ ਗਾਰੰਟੀ ਐਕਟ (ਮਗਨਰੇਗਾ) ਅਧੀਨ ਜ਼ਿਲੇ ਦੀਆਂ 3 ਸਬ-ਡਿਵੀਜ਼ਨਾਂ 'ਚ ਸਤਲੁਜ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ 79 ਲੱਖ ਦੇ ਫੰਡਜ਼ ਨਾਲ ਇਹ ਕੰਮ ਵੱਡੀ ਪੱਧਰ 'ਤੇ ਜਾਰੀ ਹੈ।

ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ 300 ਦੇ ਲਗਭਗ ਮਗਨਰੇਗਾ ਵਰਕਰਾਂ ਨੂੰ ਸਬ-ਡਿਵੀਜ਼ਨ ਫਿਲੌਰ, ਨਕੋਦਰ ਅਤੇ ਸ਼ਾਹਕੋਟ 'ਚ ਹੜ੍ਹ ਤੋਂ ਸੁਰੱਖਿਆ ਦੇ ਪ੍ਰਬੰਧਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਲਈ ਲਾਇਆ ਗਿਆ ਹੈ। ਐੱਸ. ਡੀ. ਐੱਮਜ਼ ਵੱਲੋਂ ਡ੍ਰੇਨਜ਼ ਵਿਭਾਗ ਦੇ ਅਧਿਕਾਰੀਆਂ ਨਾਲ ਦਰਿਆ ਸਤਲੁਜ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਚੱਲ ਰਹੀ ਪ੍ਰਕਿਰਿਆ 'ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹ ਰੋਕਣ ਦੇ ਪ੍ਰਬੰਧਾਂ ਲਈ ਫੰਡ ਅਤੇ ਮਨੁੱਖੀ ਸਰੋਤਾਂ ਦੀ ਕੋਈ ਕਮੀ ਨਹੀਂ ਹੈ ਅਤੇ ਜੇ ਲੋੜ ਪੈਂਦੀ ਹੈ ਤਾਂ ਇਨ੍ਹਾਂ ਕੰਮਾਂ ਨੂੰ ਪੂਰਾ ਕਰਨ ਲਈ ਹੋਰ ਫੰਡਜ਼ ਨੂੰ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵਲੋਂ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਔਖੀ ਘੜੀ ਨਾਲ ਨਜਿੱਠਣ ਲਈ ਪਹਿਲਾਂ ਤੋਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਪੂਰੀ ਤਰ੍ਹਾਂ ਚੌਕਸੀ ਵਰਤੀ ਜਾ ਰਹੀ ਹੈ।


shivani attri

Content Editor

Related News