ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7 ਜਿੱਤੇ
Saturday, May 30, 2026 - 01:16 PM (IST)
ਮਹਿਤਪੁਰ (ਚੋਪੜਾ)- ਮਹਿਤਪੁਰ ਵਿਖੇ ਹੋਈਆ ਨਗਰ ਪੰਚਾਇਤ ਵਿਚ ਕਾਂਗਰਸ ਪਾਰਟੀ ਨੇ ਹੂੰਝਾਫੇਰ ਜਿੱਤ ਹਾਸਲ ਕੀਤੀ ਹੈ। ਨਗਰ ਪੰਚਾਇਤ ਦੇ 13 ਵਾਰਡਾਂ ’ਚ ਚੋਣ ਹੋਈ, ਜਿਸ ਵਿਚ ਕਾਂਗਰਸ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ 7 ਵਾਰਡਾਂ ਵਿਚ ਜਿੱਤ ਦੇ ਝੰਡੇ ਗੱਡੇ। ਸ਼੍ਰੋਮਣੀ ਅਕਾਲੀ ਦਲ ਦੇ 2, ਆਜ਼ਾਦ ਉਮੀਦਵਾਰ ਵੀ 2 ਸੀਟਾਂ ’ਤੇ ਜਿੱਤ ਹਾਸਲ ਕਰ ਸਕੇ। ਬਾਕੀ ਸੱਤਾਧਾਰੀ ਪਾਰਟੀ ਜਿੱਤੀ। ਨਗਰ ਪੰਚਾਇਤ ਚੋਣਾਂ ’ਚ ਸਭ ਤੋਂ ਦਿਲਚਸਪ ਗੱਲ ਇਹ ਰਹੀ, ਜਿੱਥੇ ਆਮ ਆਦਮੀ ਪਾਰਟੀ ਕੋਈ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀ ਉਥੇ ਭਾਜਪਾ ਖ਼ਾਤਾ ਖੋਲ੍ਹਣ ਵਿਚ ਵੀ ਅਸਮੱਰਥ ਰਹੀ।
ਇਹ ਵੀ ਪੜ੍ਹੋ: 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ

ਨਤੀਜੇ ਇਸ ਪ੍ਰਕਾਰ ਰਹੇ
ਵਾਰਡ ਨੰਬਰ 1 ਤੋਂ ਕਾਂਗਰਸ ਦੀ ਕੁਲਵਿੰਦਰ ਕੌਰ ਨੇ 73 ਵੋਟਾਂ, ਵਾਰਡ ਨੰਬਰ 2 ਤੋਂ ਅਕਾਲੀ ਦਲ ਦੇ ਜਗਦੀਪ ਸਿੰਘ ਨੇ 11 ਵੋਟਾਂ, ਵਾਰਡ ਨੰਬਰ 3 ਤੋਂ ਆਜ਼ਾਦ ਉਮੀਦਵਾਰ ਰਾਜਵਿੰਦਰ ਕੌਰ ਨੇ 98 ਵੋਟਾਂ, ਵਾਰਡ ਨੰਬਰ 4 ਤੋਂ ਕਾਂਗਰਸੀ ਉਮੀਦਵਾਰ ਕਸ਼ਮੀਰੀ ਲਾਲ 96 ਵੋਟਾਂ, ਵਾਰਡ ਨੰਬਰ 5 ਤੋਂ ਕਾਂਗਰਸੀ ਉਮੀਦਵਾਰ ਪ੍ਰਵੀਨ ਮਹਿਤਾ 16 ਵੋਟਾਂ, ਵਾਰਡ ਨੰਬਰ 6 ਤੋਂ ਕਾਂਗਰਸੀ ਉਮੀਦਵਾਰ ਤਰਜਿੰਦਰ ਸਿੰਘ ਜਿੰਦਰ 159 ਵੋਟਾਂ, ਵਾਰਡ ਨੰਬਰ 7 ਤੋਂ ਕਾਂਗਰਸ ਉਮੀਦਵਾਰ ਸਵਪਨਦੀਪ ਕੌਰ 202 ਵੋਟਾਂ, ਵਾਰਡ ਨੰਬਰ 8 ਤੋਂ ਕਾਂਗਰਸ ਦੇ ਉਮੀਦਵਾਰ ਮਹਿੰਦਰ ਪਾਲ ਸਿੰਘ ਟੁਰਨਾ 142 ਵੋਟਾਂ, ਵਾਰਡ ਨੰਬਰ 10 ਆਜ਼ਾਦ ਉਮੀਦਵਾਰ ਬਲਵਿੰਦਰ ਕੁਮਾਰ 31 ਵੋਟਾਂ, ਵਾਰਡ ਨੰਬਰ 12 ਤੋਂ ਕਾਂਗਰਸ ਦੇ ਗੁਰਜੀਤ ਸਿੰਘ 26 ਵੋਟਾਂ, ਵਾਰਡ ਨੰਬਰ 13 ਤੋਂ ਅਕਾਲੀ ਦਲ ਦੀ ਬਲਵਿੰਦਰ ਕੌਰ 99 ਵੋਟਾਂ ’ਤੇ ਚੋਣਾਂ ਜਿੱਤ ਕੇ ਕੌਂਸਲਰ ਬਣੇ।
ਇਹ ਵੀ ਪੜ੍ਹੋ: ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ
ਮਹਿਤਪੁਰ ਵਿਖੇ ਇਹ ਪਹਿਲੀ ਵਾਰ ਹੋਇਆ ਹੈ ਕਿ ਪਹਿਲੀ ਵਾਰ ਚੋਣ ਲੜ ਰਹੇ ਇਕ ਆਜ਼ਾਦ ਤੇ ਇਕ ਅਕਾਲੀ ਦਲ ਦੇ ਨੌਜਵਾਨ ਉਮੀਦਵਾਰਾਂ ਨੇ ਰਾਜਨੀਤੀ ਦੇ ਬਾਬਾ ਬੋਹੜਾ ਨੂੰ ਹਰਾ ਕੇ ਇਤਿਹਾਸ ਰਚਿਆ ਹੈ। ਹਲਕਾ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਕਾਂਗਰਸ ਪਾਰਟੀ ਦੇ ਜਿੱਤੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਹਿਤਪੁਰ ਦੇ ਲੋਕਾਂ ਨੇ ਇਕ ਵਾਰ ਫਿਰ ਮੇਰੇ ’ਤੇ ਭਰੋਸਾ ਕਰ ਕੇ ਕਾਂਗਰਸ ਦੇ ਉਮੀਦਵਾਰਾਂ ਨੂੰ ਸ਼ਾਨਦਾਰ ਜਿੱਤ ਹਾਸਲ ਕਰਵਾਈ।
ਇਹ ਵੀ ਪੜ੍ਹੋ: ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ 'ਤੇ ਆਏ ਆਜ਼ਾਦ ਉਦੀਦਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
