ਬਟਾਲਾ ਫੈਕਟਰੀ ਧਮਾਕਾ ਮਾਮਲੇ ਲਈ ਮਜੀਠੀਆ ਨੇ ਦੱਸਿਆ ਅਧਿਕਾਰੀਆਂ ਨੂੰ ਜ਼ਿੰਮੇਵਾਰ

Wednesday, Sep 04, 2019 - 06:41 PM (IST)

ਬਟਾਲਾ ਫੈਕਟਰੀ ਧਮਾਕਾ ਮਾਮਲੇ ਲਈ ਮਜੀਠੀਆ ਨੇ ਦੱਸਿਆ ਅਧਿਕਾਰੀਆਂ ਨੂੰ ਜ਼ਿੰਮੇਵਾਰ

ਜਲੰਧਰ, (ਵੈਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬ੍ਰਿਕਮਜੀਤ ਸਿੰਘ ਮਜੀਠਿਆ ਨੇ ਬਟਾਲਾ ਫੈਕਟਰੀ ਧਮਾਕਾ ਮਾਮਲੇ ਲਈ ਬਟਾਲਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਸਹੀ ਸਮਾਂ ਰਹਿੰਦੇ ਹੋਏ ਰਿਹਾਇਸ਼ੀ ਇਲਾਕਿਆਂ ਅੰਦਰ ਅਜਿਹੀਆਂ ਫੈਕਟਰੀਆਂ ਦੀ ਪਛਾਣ ਕਰ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਇਹ ਦੁਖਾਂਤ ਨਾ ਵਾਪਰਦਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਲਈ ਜੋ ਵੀ ਦੋਸ਼ੀ ਹੋਵੇ ਉਸ ਉਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ।


author

Karan Kumar

Content Editor

Related News