ਜਲੰਧਰ ''ਚ ਟਲਿਆ ਵੱਡਾ ਹਾਦਸਾ, ਫਗਵਾੜਾ ਗੇਟ ਨੇੜੇ ਲੱਗੀ ਅੱਗ
Thursday, Apr 10, 2025 - 05:18 PM (IST)

ਜਲੰਧਰ (ਸੋਨੂੰ)- ਫਗਵਾੜਾ ਗੇਟ ਨੇੜੇ ਇਕ ਟਰੱਕ ਬਿਜਲੀ ਦੀਆਂ ਤਾਰਾਂ ਨਾਲ ਟਕਰਾਉਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਜਾਣਕਾਰੀ ਅਨੁਸਾਰ ਟਰੱਕ ਦੇ ਬਿਜਲੀ ਦੀਆਂ ਤਾਰਾਂ ਨਾਲ ਟਕਰਾਉਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ, ਜਿਸ ਦੌਰਾਨ ਮੌਕੇ 'ਤੇ ਮੌਜੂਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਵਿਭਾਗ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਅੱਗ 'ਤੇ ਕਾਬੂ ਪਾ ਲਿਆ ਗਿਆ।
ਇਹ ਵੀ ਪੜ੍ਹੋ: Big Breaking: ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
ਫਿਲਹਾਲ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਟਰੱਕ ਡਰਾਈਵਰ ਦੀ ਲਾਪਰਵਾਹੀ ਕਾਰਨ ਅੱਗ ਲੱਗੀ। ਖੁਸ਼ਕਿਸਮਤੀ ਨਾਲ, ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਮੌਕੇ 'ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ 'ਤੇ ਕਾਬੂ ਪਾ ਲਿਆ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਲੋਕਾਂ ਲਈ ਖ਼ਤਰੇ ਦੀ ਘੰਟੀ! ਐਡਵਾਈਜ਼ਰੀ ਹੋ ਗਈ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e