ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ ''ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ ਗ੍ਰਿਫ਼ਤਾਰ
Thursday, Sep 24, 2026 - 12:02 PM (IST)
ਨਕੋਦਰ/ਜਲੰਧਰ (ਪਾਲੀ, ਸ਼ੋਰੀ)-ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਸ ਨੇ ਸਬ-ਡਿਵੀਜ਼ਨ ਨਕੋਦਰ ਵਿਚ ਨਸ਼ਾ ਸਮੱਗਲਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ 17 ਐੱਫ਼. ਆਈ. ਆਰਜ਼ ਦਰਜ ਕਰਕੇ 20 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 308.15 ਗ੍ਰਾਮ ਹੈਰੋਇਨ, 443 ਨਸ਼ੀਲੀਆਂ ਗੋਲ਼ੀਆਂ, 53 ਬਿਨਾਂ ਲੇਬਲ ਵਾਲੇ ਇੰਜੈਕਸ਼ਨ ਅਤੇ 1 ਕਿਲੋ ਚੂਰਾ-ਪੋਸਤ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਪੁਲਸ ਨੇ ਕਾਰਵਾਈ ਦੌਰਾਨ .32 ਬੋਰ ਦਾ ਪਿਸਤੌਲ, 2 ਮੈਗਜ਼ੀਨ, 1 ਜ਼ਿੰਦਾ ਰੌਂਦ, 22 ਬੋਤਲਾਂ ਸ਼ਰਾਬ, 41 ਹਜ਼ਾਰ ਰੁਪਏ ਦੀ ਨਕਦੀ ਅਤੇ ਇਕ ਆਈ-20 ਕਾਰ ਵੀ ਕਬਜ਼ੇ ਵਿਚ ਲਈ ਹੈ।
ਇਹ ਵੀ ਪੜ੍ਹੋ- ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਮੰਦਿਰ
ਇਹ ਵਿਸ਼ੇਸ਼ ਸਰਚ ਆਪ੍ਰੇਸ਼ਨ (ਕਾਸੋ) ਐੱਸ. ਐੱਸ. ਪੀ. ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਅਤੇ ਡੀ. ਐੱਸ. ਪੀ. ਨਕੋਦਰ ਓਂਕਾਰ ਸਿੰਘ ਬਰਾੜ ਤੇ ਡੀ. ਐੱਸ. ਪੀ. ਟ੍ਰੈਫਿਕ ਮਨਜੀਤ ਸਿੰਘ ਦੀ ਨਿਗਰਾਨੀ ਹੇਠ ਚਲਾਇਆ ਗਿਆ। ਆਪ੍ਰੇਸ਼ਨ ਵਿਚ ਥਾਣਾ ਸਦਰ ਨਕੋਦਰ ਦੇ ਇੰਚਾਰਜ ਇੰਸਪੈਕਟਰ ਪਲਵਿੰਦਰ ਸਿੰਘ, ਥਾਣਾ ਸਿਟੀ ਨਕੋਦਰ ਦੇ ਇੰਚਾਰਜ ਸਬ-ਇੰਸਪੈਕਟਰ ਹਰਵਿੰਦਰ ਸਿੰਘ ਅਤੇ ਥਾਣਾ ਨੂਰਮਹਿਲ ਦੇ ਇੰਚਾਰਜ ਬਲਜਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲਸ ਮੁਲਾਜ਼ਮ ਸ਼ਾਮਲ ਰਹੇ। ਪੁਲਸ ਟੀਮਾਂ ਨੇ ਨਸ਼ਾ ਪ੍ਰਭਾਵਿਤ ਇਲਾਕਿਆਂ, ਨਸ਼ੇ ਦੇ ਹਾਟਸਪਾਟ, ਖਾਲੀ ਮਕਾਨਾਂ, ਸੁੰਨਸਾਨ ਥਾਵਾਂ ਅਤੇ ਹੋਰ ਸ਼ੱਕੀ ਥਾਵਾਂ ’ਤੇ ਤਲਾਸ਼ੀ ਅਭਿਆਨ ਚਲਾਇਆ। ਇਸ ਦੌਰਾਨ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕਰਨ ਦੇ ਨਾਲ-ਨਾਲ ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ। ਡੀ. ਐੱਸ. ਪੀ. ਨਕੋਦਰ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਟੀਮਾਂ ਨੇ ਐੱਨ. ਡੀ. ਪੀ. ਐੱਸ. ਐਕਟ ਤਹਿਤ 16 ਐੱਫ਼. ਆਈ. ਆਰਜ਼ ਦਰਜ ਕਰਕੇ 19 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ ਐਕਸਾਈਜ਼ ਐਕਟ ਤਹਿਤ ਇਕ ਐੱਫ਼. ਆਈ. ਆਰ. ਦਰਜ ਕਰਕੇ ਇਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ-ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ
ਥਾਣਾ ਪੱਧਰ ’ਤੇ ਕਾਰਵਾਈ
ਥਾਣਾ ਸਦਰ ਨਕੋਦਰ ਵਿਚ 6 ਐੱਫ਼. ਆਈ. ਆਰਜ਼ ਦਰਜ ਕਰਕੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਥਾਣਾ ਸਿਟੀ ਨਕੋਦਰ ਵਿਚ 6 ਐੱਫ਼. ਆਈ. ਆਰਜ਼ ਦਰਜ ਕਰਕੇ 8 ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ, ਜਦਕਿ ਥਾਣਾ ਨੂਰਮਹਿਲ ਵਿਚ 4 ਐੱਫ਼. ਆਈ. ਆਰਜ਼ ਦਰਜ ਕਰਕੇ 4 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਨਸ਼ਿਆਂ ਦੀ ਵਿਕਰੀ, ਸਪਲਾਈ ਅਤੇ ਸਮੱਗਲਿੰਗ ਵਿਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਬ-ਡਿਵੀਜ਼ਨ ਨਕੋਦਰ ਦੇ ਸੰਵੇਦਨਸ਼ੀਲ ਇਲਾਕਿਆਂ ਵਿਚ ਆਉਣ ਵਾਲੇ ਦਿਨਾਂ ਵਿਚ ਵੀ ਵਿਸ਼ੇਸ਼ ਚੈਕਿੰਗ ਅਤੇ ਤਲਾਸ਼ੀ ਅਭਿਆਨ ਜਾਰੀ ਰਹੇਗਾ।
ਇਹ ਵੀ ਪੜ੍ਹੋ- ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ, ਹੁਸ਼ਿਆਰਪੁਰ ਤੋਂ ਮਿਲੀ ਲਾਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
