ਡਰੱਗ ਵਿਭਾਗ ਦੀ ਵੱਡੀ ਕਾਰਵਾਈ, ਮੈਡੀਕਲ ਸਟੋਰ ''ਚੋਂ ਭਾਰੀ ਮਾਤਰਾ ''ਚ ਬਰਾਮਦ ਕੀਤੀਆਂ ਪਾਬੰਦੀਸ਼ੁਦਾ ਦਵਾਈਆਂ

Wednesday, Jul 17, 2024 - 01:53 PM (IST)

ਡਰੱਗ ਵਿਭਾਗ ਦੀ ਵੱਡੀ ਕਾਰਵਾਈ, ਮੈਡੀਕਲ ਸਟੋਰ ''ਚੋਂ ਭਾਰੀ ਮਾਤਰਾ ''ਚ ਬਰਾਮਦ ਕੀਤੀਆਂ ਪਾਬੰਦੀਸ਼ੁਦਾ ਦਵਾਈਆਂ

ਹੁਸ਼ਿਆਰਪੁਰ (ਜੈਨ)-ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਕਮਿਸ਼ਨਰ ਅਭਿਨਵ ਤ੍ਰਿਖਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿਭਾਗ ਵੱਲੋਂ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਵਿਰੁੱਧ ਮੁਹਿੰਮ ਤੇਜ਼ ਕੀਤੀ ਗਈ ਹੈ। ਜ਼ੋਨਲ ਲਾਇਸੈਂਸਿੰਗ ਅਥਾਰਟੀ ਬਲਰਾਮ ਲੂਥਰਾ ਦੇ ਮਾਰਗਦਰਸ਼ਨ ’ਚ ਬੀਤੇ ਦਿਨ ਡਰੱਗ ਕੰਟਰੋਲ ਅਫ਼ਸਰ ਗੁਰਜੀਤ ਸਿੰਘ ਰਾਣਾ ਦੀ ਅਗਵਾਈ ’ਚ ਟੀਮ ਨੇ ਜ਼ਿਲ੍ਹੇ ਦੇ ਕਸਬਾ ਸੈਲਾਖ਼ੁਰਦ ’ਚ ਕਾਰਵਾਈ ਕਰਦੇ ਹੋਏ ਇਕ ਕੈਮਿਸਟ ਦੀ ਦੁਕਾਨ ’ਤੇ ਛਾਪੇਮਾਰੀ ਕੀਤੀ। ਜ਼ੋਨਲ ਲਾਇਸੈਂਸਿੰਗ ਅਥਾਰਿਟੀ ਬਲਰਾਮ ਲੂਥਰਾ ਨੇ ਦੱਸਿਆ ਕਿ ਗੁਪਤਾ ਮੈਡੀਕਲ ਸਟੋਰ ਸੈਲਾਖ਼ੁਰਦ ’ਚ ਕਾਰਵਾਈ ਦੇ ਦੌਰਾਨ ਵੱਡੀ ਮਾਤਰਾ ’ਚ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਕੀਤੀਆਂ ਗਈਆਂ।

ਇਹ ਵੀ ਪੜ੍ਹੋ- ਜਲੰਧਰ ਦੀ PPR ਮਾਰਕਿਟ 'ਚ ਕਰਮਚਾਰੀ ਦੀ ਕੁੱਟਮਾਰ, ASI ਨੇ ਰੈਸਟੋਰੈਂਟ 'ਚੋਂ ਬਾਹਰ ਕੱਢ ਕੇ ਜੜ ਦਿੱਤੇ ਥੱਪੜ

ਇਨ੍ਹਾਂ ਦਵਾਈਆਂ ਦਾ ਸਾਰਾ ਸਟਾਕ ਕਬਜ਼ੇ ’ਚ ਲੈ ਕੇ ਡਰੱਗ ਐਂਡ ਕਾਸਮੈਟਿਕਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬਲਰਾਮ ਲੂਥਰਾ ਨੇ ਕਿਹਾ ਕਿ ਵਿਭਾਗ ਦੇ ਕਮਿਸ਼ਨਰ ਅਭਿਨਵ ਤ੍ਰਿਖਾ ਵੱਲੋਂ ਸਖਤ ਹੁਕਮ ਦਿੱਤੇ ਗਏ ਹਨ ਕਿ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਛਾਪੇਮਾਰੀ ਦੀ ਇਹ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਨੇ ਕੈਮਿਸਟਾਂ ਨੂੰ ਇਹ ਅਪੀਲ ਵੀ ਕੀਤੀ ਕਿ ਨਿਯਮਾਂ ਦੀ ਪਾਲਣਾ ਸਖ਼ਤੀ ਨਾਲ ਯਕੀਨੀ ਬਣਾਈ ਜਾਵੇ ਤਾਂ ਕਿ ਅਜਿਹੀਆਂ ਕਾਰਵਾਈਆਂ ਤੋਂ ਬਚਿਆ ਜਾ ਸਕੇ। ਵਿਭਾਗ ਦੀ ਇਸ ਕਾਰਵਾਈ ਨਾਲ ਪੂਰੇ ਸੈਲਾਖੁਰਦ ਅਤੇ ਹੋਰ ਕੈਮਿਸਟਾਂ ਦੀਆਂ ਦੁਕਾਨਾਂ ’ਤੇ ਦਹਿਸ਼ਤ ਦਾ ਮਾਹੌਲ ਵੀ ਵੇਖਿਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਇਸ ਬੀਮਾਰੀ ਦਾ ਵੱਧ ਸਕਦੈ ਪ੍ਰਕੋਪ, ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਹੋਈਆਂ ਸਖ਼ਤ ਹਦਾਇਤਾਂ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News