ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Orange Alert ਜਾਰੀ

Tuesday, Jul 21, 2026 - 06:13 PM (IST)

ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Orange Alert ਜਾਰੀ

ਜਲੰਧਰ: ਮੌਸਮ ਵਿਭਾਗ ਨੇ ਪੰਜਾਬ 'ਚ ਅਗਲੇ 48 ਘੰਟਿਆਂ ਦੌਰਾਨ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਯਾਨੀ ਕਿ 21 ਅਤੇ 22 ਜੁਲਾਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਤੇਜ਼ ਬਾਰਿਸ਼ ਹੋ ਸਕਦੀ ਹੈ। ਅੱਜ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਪਠਾਨਕੋਟ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਇਨ੍ਹਾਂ ਥਾਵਾਂ 'ਤੇ ਭਾਰੀ ਮੀਂਹ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਕਿੱਥੇ-ਕਿੱਥੇ ਅਲਰਟ
22 ਜੁਲਾਈ ਨੂੰ ਵੀ ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਪਟਿਆਲਾ 'ਚ ਓਰੇਂਜ ਅਲਰਟ ਜਾਰੀ ਹੈ। ਇਸ ਤੋਂ ਇਲਾਵਾ ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ 'ਚ ਯੈਲੋ ਅਲਰਟ ਰਹੇਗਾ। 23 ਜੁਲਾਈ ਨੂੰ ਸਿਰਫ਼ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ 'ਚ ਹੀ ਹਲਕਾ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਅਤੇ ਆਸਮਾਨੀ ਬਿਜਲੀ ਡਿੱਗਣ ਦੀ ਸੰਭਾਵਨਾ ਪ੍ਰਗਟਾਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ (ਵੀਡੀਓ)

24 ਅਤੇ 25 ਜੁਲਾਈ ਨੂੰ ਪੂਰੇ ਪੰਜਾਬ 'ਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ ਅਤੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅਲਰਟ ਵਾਲੇ ਜ਼ਿਲ੍ਹਿਆਂ ਦੇ ਲੋਕ ਜ਼ਰੂਰੀ ਹੋਣ 'ਤੇ ਹੀ ਘਰੋਂ ਬਾਹਰ ਨਿਕਲਣ ਅਤੇ ਨੀਵੇਂ ਇਲਾਕਿਆਂ 'ਚ ਪਾਣੀ ਭਰਨ ਦੀ ਸੰਭਾਵਨਾ ਦੇ ਮੱਦੇਨਜ਼ਰ ਸਾਵਧਾਨੀ ਵਰਤਣ।

ਇਹ ਵੀ ਪੜ੍ਹੋ- ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ

ਦੱਸ ਦੇਈਏ ਕਿ ਸੂਬੇ ਵਿਚ ਪਿਛਲੇ 24 ਘੰਟਿਆਂ ਦੌਰਾਨ ਫਰੀਦਕੋਟ ਵਿਚ ਸਭ ਤੋਂ ਵੱਧ 41.9 ਡਿਗਰੀ ਸੈਲਸੀਅਸ ਵੱਧ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ, ਜਦਕਿ ਹਰਿਆਣਾ ਵਿਚ ਕੈਨਾਲ ਕਾਲੋਨੀ ਵਿਚ ਵੱਧ ਤੋਂ ਵੱਧ ਤਾਪਮਾਨ 37.9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News