ਪੰਜਾਬ ਮੀਡੀਅਮ ਇੰਡਸਟਰੀਜ਼ ਦੇ ਡਾਇਰੈਕਟਰ ਲੱਕੀ ਨੇ ਦਿੱਤਾ ਅਸਤੀਫ਼ਾ

12/30/2020 4:38:54 PM

ਜਲੰਧਰ (ਮਹੇਸ਼)— ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈੱਲਪਮੈਂਟ ਬੋਰਡ ਦੇ ਡਾਇਰੈਕਟਰ ਮਲਵਿੰਦਰ ਸਿੰਘ ਲੱਕੀ ਨੇ ਮੰਗਲਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਦਿੱਤਾ। ਅਸਤੀਫ਼ੇ ਦੀ ਕਾਪੀ ਉਨ੍ਹਾਂ ਨੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਪੰਜਾਬ ਕਾਂਗਰਸ ਭਵਨ ਦੇ ਮੁਖੀ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਭੇਜ ਦਿੱਤੀ ਹੈ।

ਇਹ ਵੀ ਪੜ੍ਹੋ : 2020 ਦੌਰਾਨ ਪੰਜਾਬ ਦੀ ਸਿਆਸਤ ’ਚ ਛਾਏ ਇਹ ਮੁੱਦੇ, ਜਮ ਕੇ ਹੋਇਆ ਘਮਾਸਾਨ

ਇਸ ਸਬੰਧੀ ਲੱਕੀ ਨੇ ਕਿਹਾ ਕਿ ਉਨ੍ਹਾਂ ਨੇ 13 ਸਾਲ ਕਾਂਗਰਸ ਪਾਰਟੀ ਦੀ ਨਿਸ਼ਕਾਮ ਸੇਵਾ ਕੀਤੀ ਹੈ ਪਰ ਹੁਣ ਪਰਿਵਾਰਕ ਜ਼ਿੰਮੇਵਾਰੀਆਂ ਕਾਰਨ ਜ਼ਿਆਦਾ ਸਮਾਂ ਨਹੀਂ ਦੇ ਪਾਉਣਗੇ। ਇਸ ਲਈ ਉਹ ਆਪਣਾ ਅਹੁਦਾ ਛੱਡ ਰਹੇ ਹਨ। ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਪ੍ਰਤੀ ਹਮੇਸ਼ਾ ਵਫਾਦਾਰ ਰਹਿਣਗੇ। ਉਹ ਸੁੰਦਰ ਸ਼ਾਮ ਅਰੋੜਾ ਕੈਬਿਨੇਟ ਮੰਤਰੀ ਵੱਲੋਂ ਦਿੱਤੇ ਗਏ ਸਨਮਾਨ ਨੂੰ ਹਮੇਸ਼ਾ ਯਾਦ ਰੱਖਣਗੇੇ ।

ਇਹ ਵੀ ਪੜ੍ਹੋ : ਖੰਡੇ ਅਤੇ ੧ਓ ਵਾਲੀ ਲੋਈ ਵਾਲੇ ਵਿਵਾਦ ’ਤੇ ਨਵਜੋਤ ਸਿੱਧੂ ਨੇ ਮੰਗੀ ਮੁਆਫ਼ੀ


shivani attri

Content Editor shivani attri