10 ਗ੍ਰਾਮ ਚਿੱਟੇ ਸਮੇਤ ਨੌਜਵਾਨ ਗ੍ਰਿਫਤਾਰ

07/22/2019 1:03:30 PM

ਨੰਗਲ (ਗੁਰਭਾਗ)— ਥਾਣਾ ਨੰਗਲ ਵਿਖੇ ਨਵੇਂ ਤਾਇਨਾਤ ਐੱਸ. ਐੱਚ. ਓ. ਨੇ ਨਸ਼ਾ ਸਮੱਗਲਰਾਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਇਕ ਨੌਜਵਾਨ ਨੂੰ 10 ਗ੍ਰਾਮ ਚਿੱਟੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਹੈ। ਥਾਣਾ ਮੁਖੀ ਪਵਨ ਚੌਧਰੀ ਨੇ ਦੱਸਿਆ ਕਿ ਨਸ਼ਿਆਂ ਖਿਲਾਫ ਨੰਗਲ ਪੁਲਸ ਵੱਲੋਂ ਵੱਡੇ ਪੱਧਰ 'ਤੇ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਮੁਹਿੰਮ ਤਹਿਤ ਵੱਖ-ਵੱਖ ਥਾਵਾਂ 'ਤੇ ਨਾਕੇ ਲਾਏ ਗਏ ਹਨ ਅਤੇ ਸ਼ੱਕੀ ਨੌਜਵਾਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਬ-ਇੰਸਪੈਕਟਰ ਰਾਕੇਸ਼ਵਿੰਦਰ ਸਿੰਘ ਅਤੇ ਪੁਲਸ ਪਾਰਟੀ ਨੇ ਨਵਾਂ ਨੰਗਲ ਵਿਖੇ ਹਨੂਮਾਨ ਮੰਦਰ ਕੋਲ ਲਾਏ ਨਾਕੇ ਦੌਰਾਨ ਇਕ ਨੌਜਵਾਨ ਰਜਤ ਕੁਮਾਰ ਕੋਲੋਂ 10 ਗ੍ਰਾਮ ਚਿੱਟਾ ਪਾਊਡਰ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

shivani attri

This news is Content Editor shivani attri