ਪੁਲਸ ਦੀ ਸਪੈਸ਼ਲ ਬਰਾਂਚ ਟੀਮ ਵੱਲੋਂ ਭਗੌੜਾ ਕਾਬੂ

07/17/2018 11:21:30 AM

ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਪੁਲਸ ਦੀ ਸਪੈਸ਼ਲ ਬਰਾਂਚ ਦੀ ਟੀਮ ਨੇ ਪਿੰਡ ਜਲਾਲਪੁਰ ਤੋਂ ਦਿੱਲੀ ਦੀ ਅਦਾਲਤ ਵੱਲੋਂ ਭਗੌੜਾ ਕਰਾਰ ਦੋਸ਼ੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਏ. ਐੱਸ. ਆਈ. ਵਿਪਨ ਕੁਮਾਰ, ਹੈਡ ਕਾਂਸਟੇਬਲ ਜਸਪਾਲ ਸਿੰਘ ਅਤੇ ਜਸਵਿੰਦਰ ਕੁਮਾਰ ਦੀ ਵੱਲੋਂ ਗ੍ਰਿਫਤਾਰ ਕੀਤੇ ਗਏ ਭਗੌੜੇ ਦੀ ਪਛਾਣ ਨਰੰਜਨ ਸਿੰਘ ਫੌਜੀ ਪੁੱਤਰ ਦਲੀਪ ਸਿੰਘ ਨਿਵਾਸੀ ਨਾਰੰਗਪੁਰ (ਬੇਗੋਵਾਲ) ਹਾਲ ਵਾਸੀ ਜਲਾਲਪੁਰ ਦੇ ਰੂਪ 'ਚ ਹੋਈ ਹੈ। ਉਕਤ ਟਰੈਵਲ ਏਜੰਟ ਦੋਸ਼ੀ ਖਿਲਾਫ ਥਾਣਾ ਇੰਦਿਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦਿੱਲੀ 'ਚ 2011 'ਚ ਧੋਖਾਦੇਹੀ ਅਤੇ ਹੋਰ ਧਾਰਾਵਾਂ ਦੇ ਨਾਲ-ਨਾਲ ਪਾਸਪੋਰਟ ਐਕਟ ਦੇ ਅਧੀਨ ਮਾਮਲਾ ਦਰਜ ਹੋਇਆ ਸੀ ਅਤੇ ਉਸ ਨੂੰ ਦਿੱਲੀ ਦੀ ਅਦਾਲਤ ਦੇ ਮਾਣਯੋਗ ਜੱਜ ਸਮੀਰ ਬਾਜਪਾਲ ਨੇ 22 ਫਰਵਰੀ 2013 ਨੂੰ ਭਗੌੜਾ ਕਰਾਰ ਦਿੱਤਾ ਸੀ | ਟੀਮ ਨੇ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਲਈ ਟਾਂਡਾ ਪੁਲਸ ਦੇ ਹਵਾਲੇ ਕਰ ਦਿੱਤਾ ਹੈ।