ਗੈਂਗਸਟਰ ਲੰਡਾ ਹਰੀਕੇ ਬਣ ਕੇ ਉਦਯੋਗਪਤੀ ਤੋਂ ਮੰਗੀ ਕਰੋੜਾਂ ਦੀ ਫਿਰੌਤੀ, ਪੁਲਸ ਨੇ ਕੀਤਾ ਗ੍ਰਿਫ਼ਤਾਰ

Tuesday, Feb 13, 2024 - 12:43 PM (IST)

ਗੈਂਗਸਟਰ ਲੰਡਾ ਹਰੀਕੇ ਬਣ ਕੇ ਉਦਯੋਗਪਤੀ ਤੋਂ ਮੰਗੀ ਕਰੋੜਾਂ ਦੀ ਫਿਰੌਤੀ, ਪੁਲਸ ਨੇ ਕੀਤਾ ਗ੍ਰਿਫ਼ਤਾਰ

ਜਲੰਧਰ (ਸੁਧੀਰ)- ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਗੈਂਗਸਟਰ ਲੰਡਾ ਹਰੀਕੇ ਬਣ ਕੇ ਸ਼ਹਿਰ ਦੇ ਉਦਯੋਗਪਤੀ ਨੂੰ ਫੋਨ ਕਰਕੇ ਫਿਰੌਤੀ ਮੰਗਣ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਦੇ ਸਨਅਤਕਾਰ ਬਲਕਾਰ ਸਿੰਘ ਪੁੱਤਰ ਸੁਰਿੰਦਰ ਸਿੰਘ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ 4 ਫਰਵਰੀ ਨੂੰ ਫਿਰੌਤੀ ਦੀ ਕਾਲ ਆਈ ਸੀ। ਉਨ੍ਹਾਂ ਦੱਸਿਆ ਕਿ ਫ਼ੋਨ ਕਰਨ ਵਾਲੇ ਨੇ ਆਪਣੀ ਪਛਾਣ ਖ਼ੌਫ਼ਨਾਕ ਗੈਂਗਸਟਰ ਲੰਡਾ ਹਰੀਕੇ ਵਜੋਂ ਕੀਤੀ ਸੀ ਅਤੇ ਉਸ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਫੋਨ ਕਰਨ ਵਾਲੇ ਨੇ ਉਦਯੋਗਪਤੀ ਅਤੇ ਉਸ ਦੇ ਪਰਿਵਾਰ ਦੀ ਮੰਗ ਪੂਰੀ ਨਾ ਹੋਣ ਦੀ ਸੂਰਤ ਵਿੱਚ ਨੁਕਸਾਨ ਕਰਨ ਦੀ ਧਮਕੀ ਦਿੱਤੀ ਸੀ।

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਉਕਤ ਮੰਗ ਕਰਨ ਲਈ 5 ਅਤੇ 6 ਫਰਵਰੀ ਨੂੰ ਮੁੜ ਉਦਯੋਗਪਤੀ ਨੂੰ ਫ਼ੋਨ ਕੀਤਾ ਸੀ| ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਉਦਯੋਗਪਤੀ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਸੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਜਾਂਚ ਦੌਰਾਨ ਕਾਲਾਂ ਪਿੱਛੇ ਅਮਨਜੋਤ ਸਿੰਘ ਪੁੱਤਰ ਮੱਖਣ ਸਿੰਘ ਅਤੇ ਮੱਖਣ ਸਿੰਘ ਪੁੱਤਰ ਮੋਹਨ ਸਿੰਘ ਦੋਵੇਂ ਵਾਸੀ ਕੈਦੋਵਾਲ ਮਾਹਿਲਪੁਰ ਹੁਸ਼ਿਆਰਪੁਰ ਦੀ ਭੂਮਿਕਾ ਨੂੰ ਟਰੇਸ ਕੀਤਾ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ ਤੋਂ ਵੀ ਵੱਡੇ ਕਾਫ਼ਲੇ ਨਾਲ ਦਿੱਲੀ ਰਵਾਨਾ ਹੋਏ ਕਿਸਾਨ, ਕਿਹਾ-ਹੁਣ ਨਹੀਂ ਹੱਟਾਂਗੇ ਪਿੱਛੇ

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੇ ਦੋਵਾਂ ਦੋਸ਼ੀਆਂ ਖ਼ਿਲਾਫ਼ ਥਾਣਾ ਸਦਰ ਜਲੰਧਰ ਵਿਖੇ ਐੱਫ਼. ਆਈ. ਆਰ. ਨੰਬਰ 36 ਮਿਤੀ 11 ਫਰਵਰੀ 2024 ਨੂੰ 386, 506 ਆਈ. ਪੀ. ਸੀ. ਦਰਜ ਕੀਤੀ ਸੀ। ਉਨ੍ਹਾਂ ਦੱਸਿਆ ਕਿ ਮੱਖਣ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਅਮਨਜੋਤ ਅਜੇ ਫਰਾਰ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਇਹ ਵੀ ਪੜ੍ਹੋ: ਗੁਰਦੁਆਰਿਆਂ ’ਚ ਦਖ਼ਲਅੰਦਾਜ਼ੀ ਕਾਰਨ ਹੋਏ ਮਤਭੇਦ, 3 ਸਾਲ ਮਗਰੋਂ ਮੁੜ ਸ਼ੁਰੂ ਹੋਈ ਅਕਾਲੀ-ਭਾਜਪਾ ਵਿਚਾਲੇ ਗੱਲਬਾਤ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News