30 ਗ੍ਰਾਮ ਹੈਰੋਇਨ ਸਮੇਤ ਕਾਬੂ, ਅਦਾਲਤ ਵੱਲੋਂ 2 ਦਿਨ ਦਾ ਪੁਲਸ ਰਿਮਾਂਡ

Saturday, Jun 08, 2019 - 12:01 PM (IST)

30 ਗ੍ਰਾਮ ਹੈਰੋਇਨ ਸਮੇਤ ਕਾਬੂ, ਅਦਾਲਤ ਵੱਲੋਂ 2 ਦਿਨ ਦਾ ਪੁਲਸ ਰਿਮਾਂਡ

ਹੁਸ਼ਿਆਰਪੁਰ (ਅਸ਼ਵਨੀ)— ਐੱਸ. ਐੱਸ. ਪੀ. ਜੇ. ਏਲੀਚੇਲਿਅਨ ਦੇ ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਤਹਿਤ ਥਾਣਾ ਮਾਡਲ ਟਾਊਨ ਦੀ ਪੁਲਸ ਨੇ ਇਕ ਨੌਜਵਾਨ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਮਾਡਲ ਟਾਊਨ ਦੇ ਮੁਖੀ ਇੰਸਪੈਕਟਰ ਭਰਤ ਮਸੀਹ ਨੇ ਬੀਤੀ ਦੇਰ ਸ਼ਾਮ 'ਜਗ ਬਾਣੀ' ਨੂੰ ਦੱਸਿਆ ਕਿ ਸਬ-ਇੰਸਪੈਕਟਰ ਚੈਂਚਲ ਸਿੰਘ ਅਤੇ ਹੋਰ ਪੁਲਸ ਕਰਮਚਾਰੀ ਜਦੋਂ ਟੀ. ਪੁਆਇੰਟ ਭਗਤ ਨਗਰ 'ਤੇ ਮੌਜੂਦ ਸਨ ਤਾਂ ਘੁੰਮਦੇ ਇਕ ਸ਼ੱਕੀ ਨੌਜਵਾਨ ਰੋਹਿਤ ਸ਼ਰਮਾ ਪੁੱਤਰ ਸੁਰਿੰਦਰ ਪਾਲ ਵਾਸੀ ਨਵੀਂ ਆਬਾਦੀ ਥਾਣਾ ਸਿਟੀ ਦੀ ਤਲਾਸ਼ੀ ਲੈਣ 'ਤੇ ਉਸ ਦੇ ਕਬਜ਼ੇ 'ਚੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਥਾਣਾ ਮਾਡਲ ਟਾਊਨ 'ਚ ਦੋਸ਼ੀ ਵਿਰੁੱਧ ਨਾਰਕੋਟਿਕਸ ਐਕਟ ਦੀ ਧਾਰਾ 21-61-84 ਅਧੀਨ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਰੋਹਿਤ ਸ਼ਰਮਾ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 2 ਦਿਨ ਦਾ ਪੁਲਸ ਰਿਮਾਂਡ ਦੇ ਦਿੱਤਾ ਗਿਆ। 
ਮਸੀਹ ਨੇ ਦੱਸਿਆ ਕਿ ਪੁਲਸ ਵੱਲੋਂ ਦੋਸ਼ੀ ਤੋਂ ਪੁੱਛਿਆ ਜਾਵੇਗਾ ਕਿ ਉਹ ਹੈਰੋਇਨ ਦੀ ਸਪਲਾਈ ਕਿੱਥੋਂ ਪ੍ਰਾਪਤ ਕਰਦਾ ਹੈ ਅਤੇ ਨਗਰ ਦੇ ਕਿਹੜੇ-ਕਿਹੜੇ ਭਾਗਾਂ 'ਚ ਲੋਕਾਂ ਨੂੰ ਸਪਲਾਈ ਕਰਦਾ ਹੈ। ਇਸ ਸਬੰਧੀ ਕੁਝ ਹੋਰ ਲੋਕਾਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।


author

shivani attri

Content Editor

Related News