60 ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ
Sunday, May 11, 2025 - 06:30 PM (IST)

ਮੁਕੰਦਪੁਰ (ਜ.ਬ.)-ਥਾਣਾ ਮੁਕੰਦਪੁਰ ਦੀ ਪੁਲਸ ਨੂੰ ਉਸ ਸਮੇ ਭਾਰੀ ਸਫ਼ਲਤਾ ਪ੍ਰਾਪਤ ਹੋਈ ਜਦੋਂ 60 ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਐੱਸ. ਆਈ. ਰਾਮ ਲਾਲ ਥਾਣਾ ਮੁਕੰਦਪੁਰ ਸਮੇਤ ਪੁਲਸ ਪਾਰਟੀ ਗਸ਼ਤ ਕਰਦੇ ਹੋਏ ਮੁਕੰਦਪੁਰ ਤੋਂ ਜਗਤ ਪੁਰ ਵੱਲ ਨੂੰ ਜਾ ਰਹੇ ਸੀ ਤਾਂ ਪਿੰਡ ਮੰਡੇਰਾਂ ਦੀ ਪੁਲੀ ਕੋਲ ਪੁੱਜੇ ਤਾਂ ਮੋਟਰਸਾਈਕਲ ’ਤੇ ਆ ਰਹੇ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ 60 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਮੁਲਜ਼ਮ ਦੀ ਪਛਾਣ ਸ਼ਿਵ ਪੁੱਤਰ ਜੋਗਿੰਦਰ ਪਾਲ ਵਾਸੀ ਨੇੜੇ ਰੇਲਵੇ ਸਟੇਸ਼ਨ ਥਾਣਾ ਬਹਿਰਾਮ ਵਜੋਂ ਹੋਈ ਹੈ। ਉਸ 'ਤੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ Alert
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e