6180 ਮਿ. ਲਿ. ਨਾਜਾਇਜ਼ ਸ਼ਰਾਬ ਸਣੇ 1 ਵਿਅਕਤੀ ਕਾਬੂ, ਜ਼ਮਾਨਤ ''ਤੇ ਰਿਹਾਅ

10/11/2020 12:40:56 PM

ਸੁਲਤਾਨਪੁਰ ਲੋਧੀ (ਧੀਰ)— ਥਾਣਾ ਸੁਲਤਾਨਪੁਰ ਲੋਧੀ ਦੀ ਪੁਲਸ ਨੇ ਗਸ਼ਤ ਦੌਰਾਨ 6180 ਮਿ. ਲਿ. ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਦੇ ਐੱਸ. ਐੱਚ. ਓ. ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸਤਨਾਮ ਲਾਲ ਨੇ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਸੈਚਾਂ ਤੋਂ ਦੀਵਾਨ ਸਿੰਘ ਉਰਫ ਟੇਡੀ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਸੈਚਾਂ ਥਾਣਾ ਸੁਲਤਾਨਪੁਰ ਲੌਧੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੇ ਹੱਥ 'ਚ ਫੜੀ ਹੋਈ ਪਲਾਸਟਿਕ ਦੀ ਕੈਨੀ ਤਲਾਸ਼ੀ ਕਰਨ 'ਤੇ ਉਸ 'ਚੋਂ 6180 ਮਿ. ਲਿ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਪੁਲਸ ਦੇ ਵੱਲੋਂ ਉਕਤ ਮੁਲਜ਼ਮ ਦੇ ਖ਼ਿਲਾਫ਼ ਐਕਸਾਈਜ਼ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ।


shivani attri

Content Editor

Related News