ਨੌਜਵਾਨ ਨਸ਼ੀਲੇ ਪਦਾਰਥ, ਦੇਸੀ ਪਿਸਤੌਲ ਤੇ ਦੋ ਲੱਖ ਰੁਪਏ ਦੀ ਕਰਸੀ ਸਣੇ ਗ੍ਰਿਫ਼ਤਾਰ
Thursday, May 01, 2025 - 02:56 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਟਾਂਡਾ ਪੁਲਸ ਨੇ ਇਕ ਨੌਜਵਾਨ ਨੂੰ ਨਸ਼ੀਲੇ ਪਦਾਰਥ, 2 ਲੱਖ ਰੁਪਏ ਦੀ ਭਾਰਤੀ ਕਰੰਸੀ ਅਤੇ ਇਕ ਦੇਸੀ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਗੁਰਜਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਏ. ਐੱਸ. ਆਈ. ਮਨਿੰਦਰ ਕੌਰ ਦੀ ਟੀਮ ਵੱਲੋਂ ਟਾਂਡਾ ਸ੍ਰੀ ਹਰਗੋਬਿੰਦਪੁਰ ਸੜਕ 'ਤੇ ਪਿੰਡ ਸਹਿਬਾਜਪੁਰ ਨਜ਼ਦੀਕ ਦੌਰਾਨੇ ਗਸ਼ਤ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ। ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਜੱਸੀ ਪੁੱਤਰ ਗੁਰਮੁਖ ਸਿੰਘ ਵਾਸੀ ਪਿੰਡ ਲਾਚੋਵਾਲ ਹਾਲ ਵਾਸੀ ਦੀਪ ਕੰਪਲੈਕਸ ਟਾਂਡਾ ਵਜੋਂ ਹੋਈ।
ਇਹ ਵੀ ਪੜ੍ਹੋ: ਪਾਣੀ ਦੇ ਮੁੱਦੇ 'ਤੇ ਵਿਵਾਦ ਵਿਚਾਲੇ MP ਮਾਲਵਿੰਦਰ ਕੰਗ ਨੇ ਲਿਖੀ ਰਵਨੀਤ ਬਿੱਟੂ ਨੂੰ ਚਿੱਠੀ
ਜਦੋਂ ਉਕਤ ਨੌਜਵਾਨ ਕੋਲੋਂ ਪੁੱਛਗਿੱਛ ਕੀਤੀ ਤਾਂ ਉਸ ਪਾਸੋਂ 300 ਗ੍ਰਾਮ ਅਫ਼ੀਮ, ਕਿੱਟ ਵਿੱਚ ਪਾਇਆ ਹੋਇਆ ਦੇਸੀ ਪਿਸਤੌਲ ਅਤੇ 2 ਲੱਖ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ। ਟਾਂਡਾ ਪੁਲਸ ਨੇ ਉਕਤ ਨੌਜਵਾਨ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਅਤੇ ਆਰਮਸ ਐਕਟ ਅਧੀਨ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਪਾਸੋਂ ਇਲਾਕੇ ਅੰਦਰ ਹੋਈਆਂ ਲੁੱਟਖੋਹ ਦੀਆਂ ਵਾਰਦਾਤਾਂ ਸਬੰਧੀ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਕਿਸਾਨਾਂ ਲਈ ਚੰਗੀ ਖ਼ਬਰ, ਖ਼ਾਤਿਆਂ 'ਚ ਆ ਰਹੇ ਪੈਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e