ਨਸ਼ੀਲੇ ਪਦਾਰਥਾਂ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ
Wednesday, Mar 19, 2025 - 03:01 PM (IST)

ਹਰਿਆਣਾ (ਆਨੰਦ)-ਆਮ ਆਦਮੀ ਪਾਰਟੀ ਸਰਕਾਰ ਵੱਲੋਂ ਯੁਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਰਿਆਣਾ ਪੁਲਸ ਨੇ ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਦੇ ਨਿਰਦੇਸ਼ਾਂ ਹੇਠ ਇਕ ਵਿਅਕਤੀ ਨੂੰ 32 ਗ੍ਰਾਮ ਨਸ਼ੇ ਵਾਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਹੈ। ਹਰਿਆਣਾ ਪੁਲਸ ਸਟੇਸ਼ਨ ਦੇ ਐੱਸ. ਐੱਚ. ਓ. ਹਰੀਸ਼ ਕੁਮਾਰ ਨੇ ਦੱਸਿਆ ਕਿ ਗੁਰਮਿੰਦਰ ਸਿੰਘ ਏ. ਐੱਸ. ਆਈ. ਪੁਲਸ ਪਾਰਟੀ ਨਾਲ ਪੰਡੋਰੀ ਸੁਮਲਾ ਵਿਚ ਗਸ਼ਤ ’ਤੇ ਸੀ ਤਾਂ ਪੁਲਸ ਪਾਰਟੀ ਨੂੰ ਵੇਖ ਕੇ ਇਕ ਵਿਅਕਤੀ ਪਿੱਛੇ ਮੁੜਨ ਲੱਗ ਪਿਆ। ਜਦੋਂ ਪੁਲਸ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 32 ਗ੍ਰਾਮ ਨਸ਼ੇ ਵਾਲਾ ਪਦਾਰਥ ਬਰਾਮਦ ਹੋਇਆ। ਪੁੱਛਗਿੱਛ ਕਰਨ ’ਤੇ ਉਸ ਨੇ ਆਪਣਾ ਨਾਂ ਅਭਿਸ਼ੇਕ ਕੁਮਾਰ ਸ਼ਰਮਾ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਗੜ੍ਹਦੀਵਾਲਾ ਦੱਸਿਆ। ਹਰਿਆਣਾ ਪੁਲਸ ਉਸ ਨੂੰ ਇਕ ਦਿਨ ਦੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰ ਰਹੀ ਹੈ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਤੋਂ ਮੱਥਾ ਟੇਕ ਵਾਪਸ ਆ ਰਹੇ ਦੋਸਤਾਂ ਨਾਲ ਰੂਹ ਕੰਬਾਊ ਹਾਦਸਾ, ਚੱਲਦੀ Thar ਨੂੰ ਲੱਗੀ ਅੱਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e