ਹੈਰੋਇਨ ਸਣੇ ਇਕ ਵਿਅਕਤੀ ਕਾਬੂ
Thursday, May 30, 2019 - 04:33 PM (IST)

ਫਗਵਾੜਾ (ਹਰਜੋਤ)— ਸਿਟੀ ਪੁਲਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਕਰਕੇ ਧਾਰਾ 22-61-85 ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਸਿਟੀ ਵਿਜੈਕੰਵਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਟਿੱਬੀ ਮੁਹੱਲੇ ਵੱਲੋਂ ਹੈਰੋਇਨ ਦੀ ਸਪਲਾਈ ਦੇਣ ਲਈ ਆ ਰਿਹਾ ਸੀ, ਜਿਸ ਨੂੰ ਪੁਲਸ ਪਾਰਟੀ ਨੇ ਕਾਬੂ ਕਰਕੇ ਹੈਰੋਇਨ ਬਰਾਮਦ ਕੀਤੀ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਮਾਨਵ ਪੁੱਤਰ ਰਵੀ ਕੁਮਾਰ ਵਾਸੀ ਮੁਹੱਲਾ ਗੋਬਿੰਦਪੁਰਾ ਵਜੋਂ ਹੋਈ ਹੈ।