ਪੁਲਸ ਦੇਖ ਕੇ ਲੱਗਾ ਸੀ ਪਿੱਛੇ ਮੁੜਨ, ਸ਼ੱਕ ਹੋਣ ''ਤੇ ਹੋਈ ਚੈੱਕਿੰਗ ਤਾਂ ਨਿਕਲੀ 400 ਗ੍ਰਾਮ ਹੈਰੋਇਨ, ਗ੍ਰਿਫ਼ਤਾਰ
06/26/2024 1:18:29 AM
![](https://static.jagbani.com/multimedia/2024_6image_16_08_555428846arrested.jpg)
ਜਲੰਧਰ (ਰਮਨ)- ਹੈਰੋਇਨ ਸਪਲਾਈ ਕਰਨ ਜਾ ਰਹੇ ਇਕ ਸਮੱਗਲਰ ਨੂੰ ਕ੍ਰਾਈਮ ਬ੍ਰਾਂਚ ਦੀ ਪੁਲਸ ਨੇ ਕਾਬੂ ਕੀਤਾ ਹੈ। ਟੀਮ ਨੇ ਸਮੱਗਲਰ ਕੋਲੋਂ 400 ਹੈਰੋਇਨ ਬਰਾਮਦ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਕ੍ਰਾਈਮ ਬ੍ਰਾਂਚ ਦੇ ਏ.ਐੱਸ.ਆਈ. ਮੰਗਤ ਸਿੰਘ ਨੇ ਪੁਲਸ ਪਾਰਟੀ ਸਮੇਤ ਬੂਟਾ ਮੰਡੀ ’ਚ ਨਾਕਾਬੰਦੀ ਕੀਤੀ ਹੋਈ ਸੀ।
ਇਹ ਵੀ ਪੜ੍ਹੋ- SC 'ਚ ਸੁਣਵਾਈ ਤੋਂ ਪਹਿਲਾਂ ਕੇਜਰੀਵਾਲ ਨੂੰ ਵੱਡਾ ਝਟਕਾ, ED ਤੋਂ ਬਾਅਦ ਹੁਣ CBI ਨੇ ਕੀਤਾ ਗ੍ਰਿਫ਼ਤਾਰ
ਇਸ ਦੌਰਾਨ ਪੈਦਲ ਆ ਰਹੇ ਇਕ ਨੌਜਵਾਨ ਨੇ ਜਦੋਂ ਪੁਲਸ ਨੂੰ ਦੇਖਿਆ ਤਾਂ ਉਹ ਇਕਦਮ ਡਰ ਗਿਆ ਤੇ ਪਿੱਛੇ ਮੁੜਨ ਲੱਗਾ। ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਰੋਕ ਕੇ ਉਸ ਦੇ ਹੱਥ ’ਚ ਫੜੇ ਬੈਗ ਦੀ ਤਲਾਸ਼ੀ ਲਈ ਤਾਂ ਉਸ ’ਚੋਂ 400 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ’ਤੇ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ, ਜਿਸ ਦੀ ਪਛਾਣ ਜਗਸੀਰ ਸਿੰਘ ਉਰਫ ਜੱਸਾ ਵਾਸੀ ਪਿੰਡ ਰਾਜਿਆਣਾ, ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e