ਪੁਲਸ ਨੂੰ ਦੇਖ ਕੇ ਲੱਗਾ ਭੱਜਣ ਤਾਂ ਟੀਮ ਨੇ ਕੀਤਾ ਕਾਬੂ, ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
Friday, Mar 28, 2025 - 04:16 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਿਟੀ ਬਲਾਚੌਰ ਦੀ ਪੁਲਸ ਨੇ 6 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਸਤਨਾਮ ਸਿੰਘ ਨੇ ਦੱਸਿਆ ਕਿ ਐੱਸ.ਆਈ. ਭੂਸ਼ਣ ਲਾਲ ਦੀ ਪੁਲਸ ਪਾਰਟੀ ਗਸ਼ਤ ਦੇ ਦੌਰਾਨ ਸ਼ੱਕੀ ਲੋਕਾਂ ਅਤੇ ਵਾਹਨਾਂ ਦੀ ਤਲਾਸ਼ ਵਿਚ ਜਦੋਂ ਬਲਾਚੌਰ ਸਥਿਤ ਇਕ ਧਾਰਮਿਕ ਸਥਾਨ ਦੇ ਨੇੜੇ ਪਹੁੰਚੀ ਤਾਂ ਇਕ ਨੌਜਵਾਨ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਪੈਂਟ ਦੀ ਜੇਬ ਵਿਚੋਂ ਪਾਰਦਰਸ਼ੀ ਲਿਫਾਫਾ ਕੱਢ ਕੇ ਘਾਹ ਵਿਚ ਸੁੱਟ ਦਿੱਤਾ ਅਤੇ ਉੱਥੋਂ ਬਚ ਕੇ ਨਿਕਲਣ ਦਾ ਯਤਨ ਕਰਨ ਲੱਗਾ।
ਇਹ ਵੀ ਪੜ੍ਹੋ- ਜਿਸ ਦੋਸਤ ਨੂੰ ਭਰਾ ਮੰਨਿਆ, ਉਸੇ ਨਾਲ ਭੱਜ ਗਈ ਘਰਵਾਲੀ, ਕਿਹਾ- 'ਚੰਗਾ ਹੋਇਆ, ਨਹੀਂ ਤਾਂ ਮੇਰੀ ਵੀ....'
ਐੱਸ.ਐੱਚ.ਓ. ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫਤਾਰ ਦੋਸ਼ੀ ਦੀ ਪਛਾਣ ਵਿਕਾਸ ਉਰਫ ਮਨੀਸ਼ ਪੁੱਤਰ ਅਸ਼ੋਕ ਕੁਮਾਰ ਵਾਸੀ ਬਲਾਚੌਰ ਵਜੋਂ ਹੋਈ ਹੈ। ਐੱਸ.ਐੱਚ.ਓ. ਨੇ ਦੱਸਿਆ ਕਿ ਕਾਬੂ ਦੋਸ਼ੀ ਖਿਲਾਫ ਐੱਨ.ਡੀ.ਪੀ.ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e