ਪੁਲਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Monday, May 18, 2026 - 03:08 PM (IST)

ਪੁਲਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ ਇਕ ਵਿਅਕਤੀ ਨੂੰ 2 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਜਸਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਬੰਗਾ ਰੋਡ ਤੋਂ ਪਿੰਡ ਮਹਾਲੋਂ ਤੋਂ ਹੁੰਦੇ ਹੋਏ ਲਿੰਕ ਰੋਡ 'ਤੇ ਆਹਲੂਵਾਲੀਆ ਫਾਰਮ ਵੱਲ ਜਾ ਰਹੀ ਸੀ ਕਿ ਰਸਤੇ 'ਚ ਸਾਹਮਣੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਵੇਖਿਆ ਗਿਆ। ਉਹ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਹੱਥ 'ਚ ਫੜੇ ਪਾਰਦਰਸ਼ੀ ਮੋਮੀ ਲਿਫ਼ਾਫ਼ੇ ਨੂੰ ਘਾਹ 'ਚ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ। 

ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ ਕੀਤਾ ਜਬਰ-ਜ਼ਿਨਾਹ
ਐੱਸ. ਐੱਚ. ਓ. ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਨੌਜਵਾਨ ਨੂੰ ਕਾਬੂ ਕਰਕੇ ਜਦੋਂ ਉਸ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅਮਨਦੀਪ ਪੁੱਤਰ ਵਿਜੇ ਕੁਮਾਰ ਵਾਸੀ ਪਿੰਡ ਟੋਰੇਵਾਲ ਥਾਣਾ ਪੋਜੇਵਾਲ ਵਜੋਂ ਹੋਈ ਹੈ। ਥਾਣਾ ਸਦਰ ਪੁਲਸ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ ਸਖ਼ਤ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News