ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

Wednesday, Nov 11, 2026 - 03:10 PM (IST)

ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ 3.52 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦੇ ਐੱਸ. ਐੱਚ. ਓ. ਵਰਿੰਦਰ ਕੁਮਾਰ ਨੇ ਦੱਸਿਆ ਕਿ ਏ.ਐਸ.ਆਈ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਦੀ ਇਕ ਟੀਮ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ 'ਚ ਇਲਾਕੇ 'ਚ ਗਸ਼ਤ ਕਰ ਰਹੀ ਸੀ। ਇਹ ਟੀਮ ਥਾਣਾ ਸਦਰ ਨਵਾਂਸ਼ਹਿਰ ਤੋਂ ਨਹਿਰ ਦੇ ਨਾਲ-ਨਾਲ ਕਰੀਹਾ ਅਤੇ ਮੱਲਪੁਰ ਅਡਕਾ ਪਿੰਡਾਂ ਵੱਲ ਜਾ ਰਹੀ ਸੀ। ਕਰੀਹਾ ਪਿੰਡ ਨੇੜੇ ਇਕ ਮੋੜ ਪਾਰ ਕਰਨ 'ਤੇ ਟੀਮ ਨੇ ਇਕ ਨੌਜਵਾਨ ਨੂੰ ਪੈਦਲ ਆਉਂਦੇ ਵੇਖਿਆ। 

ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼ ਬੈਠੇ ਪੁੱਤ ਨੂੰ ਵੀ...

ਪੁਲਸ ਨੂੰ ਵੇਖ ਕੇ ਉਹ ਨੌਜਵਾਨ ਘਬਰਾ ਗਿਆ। ਉਸਨੇ ਆਪਣੀ ਜੇਬ ਵਿੱਚੋਂ ਮੋਮੀ ਪਾਰਦਰਸ਼ੀ ਪਲਾਸਟਿਕ ਦਾ ਲਿਫ਼ਾਫ਼ਾ ਕੱਢਿਆ ਅਤੇ ਸੜਕ ਕਿਨਾਰੇ ਝਾੜੀਆਂ 'ਚ ਸੁੱਟ ਦਿੱਤਾ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਹੋਰ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਲਿਆ ਗਿਆ। ਤਲਾਸ਼ੀ ਲੈਣ 'ਤੇ ਸੁੱਟੇ ਗਏ ਲਿਫ਼ਾਫ਼ੇ ਵਿੱਚੋਂ 3.52 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਐੱਚ. ਓ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਰਵਿਨ ਕੁਮਾਰ ਉਰਫ਼ ਸੋਨੀ ਪੁੱਤਰ ਦੀਪਾ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ, ਫਿਰ ਹੋਇਆ...

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News