ਹੈਰੋਇਨ ਤੇ ਨਸ਼ੇ ਦੀਆਂ ਗੋਲ਼ੀਆਂ ਸਮੇਤ ਨੌਜਵਾਨ ਗ੍ਰਿਫ਼ਤਾਰ
Wednesday, Aug 09, 2023 - 05:05 PM (IST)

ਸੁਲਤਾਨਪੁਰ ਲੋਧੀ (ਧੀਰ, ਜੋਸ਼ੀ)- ਥਾਣਾ ਸੁਲਤਾਨਪੁਰ ਲੋਧੀ ਪੁਲਸ ਦੇ ਹੱਥ ਉਸ ਸਮੇਂ ਸਫ਼ਲਤਾ ਲੱਗੀ ਜਦੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਬਬਨਦੀਪ ਸਿੰਘ ਸਬ-ਡਿਵੀਜ਼ਨ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਲਖਵਿੰਦਰ ਸਿੰਘ ਥਿੰਦ ਥਾਣਾ ਸੁਲਤਾਨਪੁਰ ਲੌਧੀ ਦੀ ਅਗਵਾਈ ਹੇਠ ਏ. ਐੱਸ. ਆਈ. ਲਖਵੀਰ ਸਿੰਘ ਸਮੇਤ ਪੁਲਸ ਪਾਰਟੀ ਸਮੇਤ ਥਾਣਾ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਗੁਰੂ ਨਾਨਕ ਸਟੇਡੀਅਮ ਨੂੰ ਜਾ ਰਹੇ ਸੀ, ਜਦ ਪੁਲਸ ਪਾਰਟੀ ਸਟੇਡੀਅਮ ਦੇ ਗੇਟ ਤੋਂ ਥੌੜ੍ਹਾ ਅੱਗੇ ਟੀ-ਪੁਆਇੰਟ ਕੋਲ ਪੁੱਜੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਵਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਵੇਖ ਕੇ ਇਕਦਮ ਪਿੱਛੇ ਮੁੜਨ ਲੱਗਾ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਪੁਲਸ ਤੇ ਬੰਬੀਹਾ ਗੈਂਗ ਦੇ ਸ਼ੂਟਰਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ
ਇਸ ਦੌਰਾਨ ਉਸ ਨੇ ਆਪਣੇ ਪਜ਼ਾਮੇ ਦੀ ਸੱਜੀ ਜੇਬ ਵਿਚੋਂ ਪਲਾਸਟਿਕ ਦਾ ਲਿਫ਼ਾਫ਼ਾ ਕੱਢ ਕੇ ਸੜਕ ਕੰਢੇ ਸੁੱਟ ਦਿੱਤਾ। ਸ਼ੱਕ ਦੇ ਆਧਾਰ ’ਤੇ ਪੁਲਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਨਾਂ ਪੰਕਜ ਕੁਮਾਰ ਉਰਫ਼ ਹਨੀ ਪੁੱਤਰ ਓਮ ਪ੍ਰਕਾਸ ਵਾਸੀ ਜਵਾਲਾ ਸਿੰਘ ਨਗਰ ਸੁਲਤਾਨਪੁਰ ਲੋਧੀ ਦੱਸਿਆ, ਉਸ ਵੱਲੋਂ ਸੁੱਟੇ ਮੋਮੀ ਲਿਫ਼ਾਫ਼ੇ ’ਚੋਂ 10 ਗ੍ਰਾਮ ਹੈਰੋਇਨ ਅਤੇ 1030 ਨਸ਼ੇ ਦੀਆਂ ਗੋਲ਼ੀਆਂ ਬਰਾਮਦ ਹੋਈਆਂ। ਇਸ ਸਬੰਧੀ ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਉਕਤ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਦਾਲਤ ’ਚ ਪੇਸ਼ ਕੀਤਾ ਗਿਆ ਹੈ ਅਤੇ ਪੁਲਸ ਵੱਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਅਮਰੀਕਾ ਦੀ ਧਰਤੀ 'ਤੇ ਬਲਾਚੌਰ ਦੇ ਨੌਜਵਾਨ ਦੀ ਮੌਤ, 25 ਜੂਨ ਨੂੰ ਛੁੱਟੀ ਕੱਟ ਕੇ ਗਿਆ ਸੀ ਵਿਦੇਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ