ਨਾਜਾਇਜ਼ ਸ਼ਰਾਬ ਸਣੇ ਵਿਅਕਤੀ ਗ੍ਰਿਫ਼ਤਾਰ

Friday, May 08, 2026 - 06:59 PM (IST)

ਨਾਜਾਇਜ਼ ਸ਼ਰਾਬ ਸਣੇ ਵਿਅਕਤੀ ਗ੍ਰਿਫ਼ਤਾਰ

ਟਾਂਡਾ ਉੜਮੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)-ਟਾਂਡਾ ਪੁਲਸ ਦੀ ਟੀਮ ਨੇ ਪਿੰਡ ਮਿਆਣੀ ਨੇੜਿਓਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ. ਪੀ. ਸੁਖਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਏ. ਐੱਸ. ਆਈ. ਮੋਹਨ ਸਿੰਘ ਦੀ ਟੀਮ ਨੂੰ ਇਹ ਸਫ਼ਲਤਾ ਮਿਲੀ ਹੈ।

ਇਹ ਵੀ ਪੜ੍ਹੋ: ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ

ਉਨ੍ਹਾਂ ਦੱਸਿਆ ਕਿ ਜਦੋਂ ਟੀਮ ਗਸ਼ਤ ਕਰ ਰਹੀ ਸੀ ਤਾਂ ਮਿਆਣੀ ਨੇੜੇ ਗੁਰਪ੍ਰੀਤ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਮਿਆਣੀ ਨੂੰ 7500 ਮਿਲੀਲੀਟਰ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਗਿਆ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਸ਼ਰਾਬ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਦਿਨਾਂ ਨੂੰ ਹੋ ਸਕਦੀ ਹੈ ਬਾਰਿਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News