ਨਸ਼ੇ ਵਾਲੀਆਂ ਗੋਲ਼ੀਆਂ ਸਣੇ ਵਿਅਕਤੀ ਗ੍ਰਿਫ਼ਤਾਰ

Friday, Oct 23, 2026 - 03:35 PM (IST)

ਨਸ਼ੇ ਵਾਲੀਆਂ ਗੋਲ਼ੀਆਂ ਸਣੇ ਵਿਅਕਤੀ ਗ੍ਰਿਫ਼ਤਾਰ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਜਸਵਿੰਦਰ )-ਟਾਂਡਾ ਪੁਲਸ ਦੀ ਟੀਮ ਨੇ 1 ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲ਼ੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਮਲਿਕ ਅਤੇ ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਐੱਸ. ਆਈ. ਲੋਕ ਰਾਮ ਦੀ ਟੀਮ ਵੱਲੋਂ ਧੁੱਸੀ ਬੰਨ੍ਹ ਅਬਦੁੱਲਾਪੁਰ ਨੇੜੇ ਨਸ਼ੇ ਵਾਲੀਆਂ 37 ਗੋਲ਼ੀਆਂ ਸਣੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਿਥਨ ਕੁਮਾਰ ਪੁੱਤਰ ਸੁੱਖ ਸਿੰਘ ਵਾਸੀ ਅਬਦੁੱਲਾਪੁਰ ਵਜੋਂ ਹੋਈ । ਪੁਲਸ ਨੇ ਮੁਲਜ਼ਮ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਗੋਲ਼ੀਆਂ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਉੱਦਮ ਕੀਤੇ ਜਾ ਰਹੇ ਹਨ ।

ਇਹ ਵੀ ਪੜ੍ਹੋ: ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ ਤੇ ਦਫ਼ਤਰ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News