ਨਸ਼ੀਲੇ ਪਾਊਡਰ ਸਮੇਤ ਵਿਅਕਤੀ ਗ੍ਰਿਫਤਾਰ
Friday, Apr 18, 2025 - 06:32 PM (IST)

ਰੂਪਨਗਰ (ਵਿਜੇ ਸ਼ਰਮਾ)- ਰੂਪਨਗਰ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜ਼ਿਲ੍ਹਾ ਪੁਲਸ ਵੱਲੋਂ 1 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 30 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ Alert! ਆਉਣ ਵਾਲੇ ਦਿਨਾਂ ਲਈ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ
ਇਸ ਸਬੰਧੀ ਉਨ੍ਹਾਂ ਹੋਰ ਵਧੇਰੇ ਜਾਣਕਾਰੀ ਦਿੰਦੇ ਦੱਸਿਆ ਕਿ ਜ਼ਿਲ੍ਹਾ ਪੁਲਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਲਗਾਤਾਰਤਾ ਵਿਚ ਵੱਖ-ਵੱਖ ਸਥਾਨਾਂ ’ਤੇ ਨਾਕਾਬੰਦੀਆਂ ਅਤੇ ਗਸ਼ਤ ਰਾਹੀਂ ਨਸ਼ਾ ਸਮੱਗਲਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ ਥਾਣਾ ਸਿਟੀ ਰੂਪਨਗਰ ਵੱਲੋਂ ਅਕਸ਼ੇ ਪੁੱਤਰ ਭੀਮ ਬਹਾਦਰ ਵਾਸੀ ਗਾਂਧੀ ਨਗਰ ਰੂਪਨਗਰ ਥਾਣਾ ਸਿਟੀ ਰੂਪਨਗਰ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 30 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਅਤੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਅਮਰੀਕਾ ਤੋਂ ਬਕਸੇ 'ਚ ਬੰਦ ਹੋ ਕੇ ਆਇਆ ਜਵਾਨ ਪੁੱਤ, ਧਾਹਾਂ ਮਾਰ ਰੋਈ ਮਾਂ, ਪੁੱਤਾਂ ਜੇ ਮੈਨੂੰ ਪਤਾ ਹੁੰਦਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e