ਜਲੰਧਰ ਦੀ ਬਸਤੀ ਦਾਨਿਸ਼ਮੰਦਾਂ ਵਿਖੇ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ''ਤੇ ਕੀਤਾ ਹਮਲਾ
Wednesday, Nov 15, 2023 - 01:43 PM (IST)

ਜਲੰਧਰ (ਸੋਨੂੰ)- ਜਲੰਧਰ ਦੀ ਬਸਤੀ ਦਾਨਿਸ਼ਮੰਦਾਂ ਵਿਚ ਪੈਂਦੇ ਕੱਟੜਾ ਮੁਹੱਲੇ ਵਿਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ 'ਤੇ ਕੁਝ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਹਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੀੜਤ ਦਵਿੰਦਰ ਪਾਲ ਉਰਫ਼ ਬਿੱਲਾ ਵਾਸੀ ਧੋਬੀ ਮੁਹੱਲਾ ਨੇ ਦੋਸ਼ ਲਾਇਆ ਕਿ ਉਹ ਦਾਨਿਸ਼ਮੰਦਾਂ ਕਾਲੋਨੀ ਵਿੱਚ ਕਿਸੇ ਰਿਸ਼ਤੇਦਾਰ ਦੇ ਘਰ ਆਇਆ ਹੋਇਆ ਸੀ। ਉਥੇ ਉਕਤ ਹਮਲਾਵਰਾਂ ਨੇ ਘਰ 'ਚ ਦਾਖ਼ਲ ਹੋ ਕੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਨੌਜਵਾਨਾਂ ਨੇ ਦੋਸ਼ ਲਾਇਆ ਕਿ ਉਕਤ ਹਮਲਾਵਰਾਂ ਨੇ ਗੋਲ਼ੀਆਂ ਵੀ ਚਲਾਈਆਂ ਸਨ। ਖ਼ੁਸ਼ਕਿਸਮਤੀ ਇਹ ਰਹੀ ਕਿ ਗੋਲ਼ੀ ਕਿਸੇ ਨੂੰ ਨਹੀਂ ਲੱਗੀ। ਪੁਲਸ ਨੇ ਮੌਕੇ 'ਤੇ ਸਿਰਫ਼ ਇਕ ਖੋਲ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ: ਗੋਰਾਇਆ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਗਲੀ-ਸੜੀ ਲਾਸ਼, ਮੰਜ਼ਰ ਵੇਖ ਸਹਿਮੇ ਲੋਕ
ਮੌਕੇ ’ਤੇ ਪੁੱਜੇ ਏ. ਸੀ. ਪੀ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਲੜਾਈ ਦੀ ਸੂਚਨਾ ਮਿਲਦਿਆਂ ਹੀ ਉਹ ਥਾਣਾ ਬਸਤੀ ਬਾਵਾ ਖੇਲ ਤੋਂ ਪੁਲਸ ਅਤੇ ਸੀ. ਆਈ. ਏ. ਸਟਾਫ਼ ਦੀ ਟੀਮ ਸਮੇਤ ਮੌਕੇ ’ਤੇ ਪੁੱਜੇ। ਇਸ ਮਾਮਲੇ ਵਿਚ ਪੁਲਸ ਵੱਲੋਂ ਕਈ ਪਹਿਲੂਆਂ 'ਤੇ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਦੇ ਸੀਨੀਅਰ IAS ਅਧਿਕਾਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 'ਤੇ ਚੱਲੀ ਗੋਲ਼ੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711