ਬਜ਼ੁਰਗ 'ਤੇ ਡਾਂਗਾਂ ਵਰ੍ਹਾਉਣ ਵਾਲਿਆਂ 'ਤੇ ਹੋਈ ਕਾਰਵਾਈ

07/05/2018 4:21:13 PM

ਸੁਲਤਾਨਪੁਰ ਲੋਧੀ (ਰਣਜੀਤ ਸਿੰਘ)— ਸੁਲਤਾਨਪੁਰ ਲੋਧੀ 'ਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਾਹਮਣੇ ਸਤਿਕਾਰ ਕਮੇਟੀ ਦੇ ਲੋਕਾਂ ਵੱਲੋਂ ਇਕ ਬਜ਼ੁਰਗ ਦੀ ਕੀਤੀ ਕੁੱਟਮਾਰ ਤੋਂ ਬਾਅਦ ਪੁਲਸ ਨੇ 4 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਅਧਿਕਾਰੀ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲਾ ਦਰਜ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

PunjabKesari
ਦੱਸ ਦੇਈਏ ਕਿ ਸਤਿਕਾਰ ਕਮੇਟੀ ਦੇ ਮੈਂਬਰਾਂ ਵੱਲੋਂ ਇਕ ਬਜ਼ੁਰਗ 'ਤੇ ਸ਼ਰੇਆਮ ਡਾਂਗਾਂ ਵਰ੍ਹਾਈਆਂ ਗਈਆਂ ਸਨ , ਜਿਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਸਾਹਮਣੇ ਆਇਆ ਸੀ।


Related News