ਕੁੱਟਮਾਰ ਦੇ ਦੋਸ਼ਾਂ ਹੇਠ 2 ਔਰਤਾਂ ਸਣੇ 6 ਖ਼ਿਲਾਫ਼ ਮਾਮਲਾ ਦਰਜ

Monday, Jun 07, 2021 - 05:32 PM (IST)

ਕੁੱਟਮਾਰ ਦੇ ਦੋਸ਼ਾਂ ਹੇਠ 2 ਔਰਤਾਂ ਸਣੇ 6 ਖ਼ਿਲਾਫ਼ ਮਾਮਲਾ ਦਰਜ

ਨੂਰਪੁਰਬੇਦੀ (ਭੰਡਾਰੀ)-ਸਥਾਨਕ ਪੁਲਸ ਨੇ ਕੁੱਟਮਾਰ ਦੇ ਦੋਸ਼ਾਂ ਤਹਿਤ 2 ਔਰਤਾਂ ਸਮੇਤ 6 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਅਨੀਤਾ ਰਾਣੀ ਪਤਨੀ ਧਰਮਪਾਲ ਵਾਸੀ ਪਿੰਡ ਰੂੜੇਵਾਲ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦਾ ਘਰਵਾਲਾ ਰੋਟੀ ਖਾ ਕੇ ਸੈਰ ਕਰਕੇ ਘਰ ਦੇ ਬਾਹਰ ਗੇਟ ਕੋਲ ਖੜ੍ਹਾ ਸੀ। ਇਸ ਦੌਰਾਨ ਹਰਵਿੰਦਰ ਸਿੰਘ ਉਰਫ਼ ਬਿੰਦੀ ਨਾਮੀ ਵਿਅਕਤੀ ਉਨ੍ਹਾਂ ਦੇ ਘਰ ਕੋਲ ਆਇਆ, ਜੋ ਉਸ ਦੇ ਘਰਵਾਲੇ ਨਾਲ ਬਹਿਸਣ ਲੱਗ ਪਿਆ ਅਤੇ ਗਾਲੀ ਗਲੋਚ ਕਰਨ ਲੱਗਾ।

ਇਹ ਵੀ ਪੜ੍ਹੋ: ਫਿਲੌਰ ਵਿਖੇ ਭਿਆਨਕ ਸੜਕ ਹਾਦਸੇ ’ਚ ਪ੍ਰੇਮੀ-ਪ੍ਰੇਮਿਕਾ ਦੀ ਮੌਤ, ਕਾਰ ’ਚ ਅਜਿਹੀ ਚੀਜ਼ ਨੂੰ ਵੇਖ ਉੱਡੇ ਲੋਕਾਂ ਦੇ ਹੋਸ਼

ਉਸ ਨੇ ਦਸਿਆ ਕਿ ਉਸ ਦਾ ਘਰਵਾਲਾ ਘਰ ਅੰਦਰ ਆ ਗਿਆ ਤਾਂ ਹਰਵਿੰਦਰ ਸਿੰਘ ਅਤੇ ਉਸ ਦੇ ਹੋਰ ਸਾਥੀਆਂ ਨੇ ਘਰ ਦੇ ਵਿਹੜੇ ’ਚ ਆ ਕੇ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕੀਤੀ। ਉਕਤ ਔਰਤ ਦੇ ਬਿਆਨਾਂ ’ਤੇ ਸਥਾਨਕ ਪੁਲਸ ਨੇ ਹਰਵਿੰਦਰ ਸਿੰਘ ਉਰਫ਼ ਬਿੰਦੀ, ਧਰਮਪਾਲ ਉਰਫ਼ ਸੇਠੀ, ਸੁਰਜੀਤ ਕੁਮਾਰ ਪੁੱਤਰਾਨ ਚੂਹਡ਼ੂ ਰਾਮ, ਸੋਨੀ ਪਤਨੀ ਹਰਵਿੰਦਰ ਸਿੰਘ, ਸੁਨੀਤਾ ਪਤਨੀ ਸੁਰਜੀਤ ਅਤੇ ਚੂਹਡ਼ੂ ਰਾਮ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋ:  ਸਰਕਾਰੀ ਸਕੂਲਾਂ ’ਚ ਪੜ੍ਹਦੇ ਪਹਿਲੀ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਦੇਵੇਗੀ ਇਹ ਖ਼ਾਸ ਸਹੂਲਤ


author

shivani attri

Content Editor

Related News