ਜਲੰਧਰ: ਦੁਕਾਨ ''ਚ ਦਾਖ਼ਲ ਹੋ ਕੇ ਵਿਅਕਤੀ ਦੀ ਕੀਤੀ ਬੇਰਹਿਮੀ ਨਾਲ ਕੁੱਟਮਾਰ, ਪੁੱਜਾ ਹਸਪਤਾਲ
Friday, Jun 11, 2021 - 10:12 AM (IST)

ਜਲੰਧਰ (ਸੋਨੂੰ)- ਨਕੋਦਰ ਦੀ ਪੁਰਾਣੀ ਸਬਜ਼ੀ ਮੰਡੀ ਵਿੱਚ ਇਕ ਵਿਅਕਤੀ ਨੂੰ ਦੁਕਾਨ ਦੇ ਅੰਦਰ ਵੜ ਕੇ ਕੁਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋ ਗਈ। ਪੁਲਸ ਨੇ ਕਿਹਾ ਕਿ ਜੋ ਬਣਦੀ ਕਾਰਵਾਈ ਹੋਵੇਗੀ ਕੀਤੀ ਜਾਵੇਗੀ ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਚਸ਼ਮਦੀਦ ਬਿਸ਼ੰਭਰ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਨੇ ਪਹਿਲਾਂ ਭੱਦੀ ਸ਼ਬਦਾਵਲੀ ਵਰਤਦੇ ਹੋਏ ਡਰਾਈਵਰ ਨੂੰ ਆਪਣੀ ਗੱਡੀ ਸਾਈਡ 'ਤੇ ਕਰਨ ਨੂੰ ਕਿਹਾ, ਜਿਸ ਕਾਰਨ ਇਹ ਝਗੜਾ ਹੋ ਗਿਆ। ਡਰਾਈਵਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਉਕਤ ਨੌਜਵਾਨ ਨਾਲ ਬੁਰੀ ਤਰਾਂ ਕੁਟਮਾਰ ਕੀਤੀ ਅਤੇ ਸਾਰੀ ਘਟਨਾ ਦੁਕਾਨ ਉਤੇ ਲਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ।
ਥਾਣਾ ਨਕੋਦਰ ਦੇ ਐੱਸ. ਐੱਚ. ਓ. ਜਤਿੰਦਰ ਕੁਮਾਰ ਨੇ ਦਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਸੀ. ਸੀ. ਟੀ. ਵੀ. ਫੁਟੇਜ ਉਨ੍ਹਾਂ ਆਪਣੇ ਕਬਜੇ 'ਚ ਲੈ ਲਈ ਹੈ ਅਤੇ ਜੋ ਕੋਈ ਵੀ ਦੋਸ਼ੀ ਪਾਇਆ ਗਿਆ ਉਸ ਪਰ ਸਖ਼ਤ ਕਾਰਵਾਈ ਕੀਤੀ ਜਾਵੇਗੀ ।