ਮਾਮੂਲੀ ਰੰਜਿਸ਼ ਕਾਰਨ ਕੀਤੀ ਕੁੱਟਮਾਰ, 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

11/13/2023 1:05:22 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਜਸਵਿੰਦਰ)- ਅੱਡਾ ਖੁੱਡਾ ਵਿਖੇ ਮਾਮੂਲੀ ਰੰਜਿਸ਼ ਕਾਰਨ ਦੋ ਲੋਕਾਂ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਟਾਂਡਾ ਪੁਲਸ ਨੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਇੰਚਾਰਜ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਨਵਜੋਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਬੋਦਲਾ ਦੇ ਬਿਆਨ ਦੇ ਆਧਾਰ 'ਤੇ ਵਿਸ਼ਾਲ ਉਰਫ਼ ਗੋਰਾ ਪੁੱਤਰ ਸੁਖਦੇਵ ਸਿੰਘ ਸੁੱਖਾ ਵਾਸੀ ਰੱਲ੍ਹਣ, ਪ੍ਰਦੀਪ ਸਿੰਘ ਪੁੱਤਰ ਕਰਬਾ, ਜਸ਼ਦੀਪ ਸਿੰਘ, ਬਬਲੂ, ਵਾਸੀ ਬੋਦਲਾ, ਕਮਲ ਵਾਸੀ ਰਾਵਾ ਖ਼ਿਲਾਫ਼ ਦਰਜ ਕੀਤਾ ਹੈ। 

ਇਹ ਵੀ ਪੜ੍ਹੋ:  ਭਾਈ-ਦੂਜ ਤੋਂ ਪਹਿਲਾਂ ਭੈਣ-ਭਰਾ ਨੇ ਇਕੱਠਿਆਂ ਦੁਨੀਆ ਨੂੰ ਕਿਹਾ ਅਲਵਿਦਾ, ਮੰਜ਼ਰ ਵੇਖ ਸਹਿਮੇ ਲੋਕ

ਆਪਣੇ ਬਿਆਨ 'ਚ ਨਵਜੋਤ ਨੇ ਦੱਸਿਆ ਕਿ ਜਦੋਂ ਉਹ 6 ਨਵੰਬਰ ਨੂੰ ਖੁੱਡਾ ਸਥਿਤ ਆਪਣੇ ਦੋਸਤ ਅਨੂਪ ਸਿੰਘ ਦੇ ਮੈਡੀਕਲ ਸਟੋਰ 'ਤੇ ਮੌਜੂਦ ਸੀ ਤਾਂ ਉਕਤ ਮੁਲਜਮਾਂ ਨੇ ਉੱਥੇ ਮਹਿਲਾ ਦੁਕਾਨਦਾਰ ਨੂੰ ਚਾਹ ਪੀਣ ਤੋਂ ਬਾਅਦ ਪੈਸੇ ਨਹੀਂ ਦਿੱਤੇ, ਇਸ ਲਈ ਉਸ ਨੇ ਉਨ੍ਹਾਂ ਨੂੰ ਚਾਹ ਦੇ ਪੈਸੇ ਗਰੀਬ ਔਰਤ ਨੂੰ ਦੇਣ ਲਈ ਪ੍ਰੇਰਿਆ। ਇਸ ਦੌਰਾਨ ਤੈਸ਼ 'ਚ ਆਏ ਸਾਰੇ ਮੁਲਜਮਾਂ ਨੇ ਉਸ ਦੀ ਅਤੇ ਉਸ ਦੇ ਦੋਸਤ ਦੀ ਕੁੱਟਮਾਰ ਕਰ ਦਿੱਤੀ। ਹੁਣ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ. ਆਈ. ਅਵਤਾਰ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ। 

ਇਹ ਵੀ ਪੜ੍ਹੋ:  ਜਲੰਧਰ 'ਚ ਮਨਾਇਆ ਗਿਆ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ, ਲੋਕਾਂ ਨੇ ਖ਼ੂਬ ਚਲਾਏ ਪਟਾਕੇ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


shivani attri

Content Editor

Related News