ਪੁਲਸ ਨੇ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

Thursday, Oct 03, 2024 - 03:20 PM (IST)

ਪੁਲਸ ਨੇ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਬਲਾਚੌਰ  ਦੀ ਪੁਲਸ ਨੇ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਬਲਾਚੌਰ ਅਤੇ ਐੱਸ. ਐੱਚ. ਓ. ਸਬ-ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਲਖਵੀਰ ਸਿੰਘ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਗੜ੍ਹੀ ਕਾਨੂੰਗੋ ਦੇ ਨਜ਼ਦੀਕ ਪਹੁੰਚੀ ਤਾਂ ਇਕ ਵਿਅਕਤੀ ਪੈਦਲ ਆ ਰਿਹਾ ਸੀ। ਜਿਸ ਨੇ ਪੁਲਸ ਪਾਰਟੀ ਨੂੰ ਵੇਖ ਕੇ ਆਪਣੀ ਜੇਬ ਵਿਚੋਂ ਇਕ ਪਾਰਦਰਸ਼ੀ ਲਿਫ਼ਾਫ਼ਾ ਕੱਢ ਕੇ ਹੇਠਾਂ ਸੁੱਟ ਦਿੱਤਾ ਅਤੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ। 

ਇਹ ਵੀ ਪੜ੍ਹੋ- ਪੰਜਾਬ 'ਚ ਹਾਈਵੇਅ 'ਤੇ ਦਰਦਨਾਕ ਹਾਦਸਾ, ਰੇਲਿੰਗ ਕ੍ਰਾਸ ਕਰ ਰਹੇ 3 ਮਜ਼ਦੂਰਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਦਰੜਿਆ
ਪੁਲਸ ਮੁਲਾਜ਼ਮਾਂ ਨੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਨੂੰ ਕਾਬੂ ਕਰਕੇ ਜਾਂਚ ਕੀਤੀ ਤਾਂ ਉਸ ’ਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਦੋਸ਼ੀ ਦੀ ਪਛਾਣ ਰੁਕਵਿੰਦਰ ਜੀਤ ਸਿੰਘ ਉਰਫ਼ ਰਿੱਕੀ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਕਾਬੂ ਦੋਸ਼ੀ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਤਿਉਹਾਰਾਂ ਮੌਕੇ ਮਿਲ ਸਕਦੈ ਵੱਡਾ ਤੋਹਫ਼ਾ, ਇੰਨੇ ਰੁਪਏ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News