ਵਿਅਕਤੀ ਨੇ ਟ੍ਰੇਨ ਹੇਠ ਆ ਕੇ ਕੀਤੀ ਖ਼ੁਦਕੁਸ਼ੀ, 15 ਮਿੰਟ ਰੁਕੀ ਰਹੀ ਜਨ ਸ਼ਤਾਬਦੀ
Tuesday, Jan 13, 2026 - 05:12 PM (IST)
ਜਲੰਧਰ(ਮਹੇਸ਼)-ਹਰਿਦੁਆਰ ਤੋਂ ਅੰਮ੍ਰਿਤਸਰ ਜਾ ਰਹੀ ਜਨ ਸ਼ਤਾਬਦੀ ਰੇਲਗੱਡੀ ਹੇਠ ਆ ਕੇ 40 ਸਾਲਾ ਇਕ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ। ਇਹ ਦਰਦਨਾਕ ਹਾਦਸਾ ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਬਿਲਕੁਲ ਨੇੜੇ ਸਥਿਤ ਦਕੋਹਾ ਰੇਲਵੇ ਫਾਟਕ ’ਤੇ ਸੋਮਵਾਰ ਰਾਤ ਕਰੀਬ 10.15 ਵਜੇ ਵਾਪਰਿਆ।
ਇਹ ਵੀ ਪੜ੍ਹੋ- ਪੇਸ਼ੀ 'ਤੇ ਆਏ ਕੈਦੀਆਂ ਨੇ ਬੰਨ੍ਹ'ਤਾ ਪੁਲਸ ਅਧਿਕਾਰੀ, ਫਿਲਮੀ ਅੰਦਾਜ਼ 'ਚ ਸਰਕਾਰੀ ਗੱਡੀ ਲੈ ਕੇ ਹੋਏ ਫਰਾਰ (ਵੀਡੀਓ)
ਰੇਲਵੇ ਪੁਲਸ (ਜੀ. ਆਰ. ਪੀ.) ਜਲੰਧਰ ਕੈਂਟ ਦੇ ਇੰਚਾਰਜ ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਟ੍ਰੇਨ ਦੇ ਡਰਾਈਵਰ ਅਤੇ ਮੌਕੇ ’ਤੇ ਮੌਜੂਦ ਲੋਕਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਿਵੇਂ ਹੀ ਜਨ ਸ਼ਤਾਬਦੀ ਟ੍ਰੇਨ ਦਕੋਹਾ ਫਾਟਕ ਦੇ ਨੇੜੇ ਪਹੁੰਚੀ ਤਾਂ ਸ਼ੰਮੀ ਕੁਮਾਰ (ਪੁੱਤਰ ਦਲੀਪ ਚੰਦ, ਨਿਵਾਸੀ ਦੀਪ ਨਗਰ) ਨੇ ਟ੍ਰੇਨ ਦੇ ਅੱਗੇ ਛਾਲ ਮਾਰ ਦਿੱਤੀ। ਇਸ ਹਾਦਸੇ ਕਾਰਨ ਜਨ ਸ਼ਤਾਬਦੀ ਟ੍ਰੇਨ ਕਰੀਬ 15 ਮਿੰਟ ਤੱਕ ਉੱਥੇ ਹੀ ਰੁਕੀ ਰਹੀ, ਜਦਕਿ ਇਸ ਟ੍ਰੇਨ ਦਾ ਜਲੰਧਰ ਕੈਂਟ ਸਟੇਸ਼ਨ ’ਤੇ ਕੋਈ ਸਟਾਪੇਜ ਨਹੀਂ ਸੀ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਦੋ ਪਹੀਆ ਵਾਹਨਾਂ ਨੂੰ ਹਾਈਵੇਅ 'ਤੇ ਚੜ੍ਹਣਾ ਮਨ੍ਹਾ! ਜਾਣੋ ਪੁਲਸ ਦਾ ਵੱਡਾ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
