ਘਰੇਲੂ ਕਲੇਸ਼ ਦੇ ਚੱਲਦਿਆਂ ਵਿਅਕਤੀ ਨੇ ਖ਼ੁਦਕੁਸ਼ੀ, ਪਤਨੀ ਸਣੇ 4 ਖ਼ਿਲਾਫ਼ ਮਾਮਲਾ ਦਰਜ
Wednesday, Oct 07, 2026 - 07:32 PM (IST)
ਹੁਸ਼ਿਆਰਪੁਰ (ਅਮਰੀਕ)- ਇਥੋਂ ਦੇ ਪਿੰਡ ਸੈਦਪੁਰ ਵਿਖੇ ਇਕ ਵਿਅਕਤੀ ਵੱਲੋਂ ਦਰੱਖ਼ਤ ਨਾਲ ਰੱਸੀ ਬੰਨ੍ਹ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਪ੍ਰੀਤਮ ਸਿੰਘ ਪੁੱਤਰ ਹਰਬੰਸ ਸਿੰਘ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਪੁਲਸ ਅਧਿਕਾਰੀ (ਸੁਰਿੰਦਰ ਕੁਮਾਰ) ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਹੈ।
ਇਹ ਵੀ ਪੜ੍ਹੋ: CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
ਪੁਲਸ ਅਧਿਕਾਰੀ ਮੁਤਾਬਕ ਮ੍ਰਿਤਕ ਪ੍ਰੀਤਮ ਸਿੰਘ ਦੇ ਪਿਤਾ ਨੇ ਆਪਣੇ ਹਿੱਸੇ ਦੀ ਜ਼ਮੀਨ-ਜਾਇਦਾਦ ਆਪਣੇ ਪੋਤੇ (ਪ੍ਰੀਤਮ ਸਿੰਘ ਦੇ ਪੁੱਤਰ) ਦੇ ਨਾਂ ਕਰਵਾ ਦਿੱਤੀ ਸੀ। ਇਸ ਤੋਂ ਬਾਅਦ ਪਰਿਵਾਰ 'ਚ ਘਰੇਲੂ ਕਲੇਸ਼ ਸ਼ੁਰੂ ਹੋ ਗਿਆ। ਪਤਨੀ ਅਤੇ ਸਹੁਰੇ ਪਰਿਵਾਰ ਵੱਲੋਂ ਪ੍ਰੀਤਮ ਸਿੰਘ ਨੂੰ ਰੋਟੀ-ਪਾਣੀ ਦੇਣਾ ਬੰਦ ਕਰ ਦਿੱਤਾ ਗਿਆ ਘਰੋਂ ਬਾਹਰ ਕੱਢ ਦਿੱਤਾ ਗਿਆ ਅਤੇ ਮਕਾਨ ਨੂੰ ਤਾਲਾ ਲਗਾ ਦਿੱਤਾ ਗਿਆ। ਬਿਨਾਂ ਘਰ-ਬਾਰ ਤੋਂ ਬਾਹਰ ਰਹਿ ਰਹੇ ਪ੍ਰੀਤਮ ਸਿੰਘ ਨੇ ਮਾਨਸਿਕ ਪਰੇਸ਼ਾਨੀ ਅਤੇ ਤੰਗ-ਪ੍ਰੇਸ਼ਾਨੀ ਤੋਂ ਅੱਕ ਕੇ ਇਹ ਖ਼ੌਫ਼ਨਾਕ ਕਦਮ ਚੁੱਕ ਲਿਆ। ਮ੍ਰਿਤਕ ਦੇ ਭਰਾ ਬਲਬੀਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ 'ਚ ਮ੍ਰਿਤਕ ਦੀ ਪਤਨੀ ਮਨਜੀਤ ਕੌਰ, ਉਸ ਦੇ ਜਵਾਈ, ਲੜਕੀ ਦਲਜੀਤ ਕੌਰ ਅਤੇ ਲੜਕੀ ਦੀ ਸੱਸ ਸੁਰਿੰਦਰ ਕੌਰ ਖਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ ਹੋਵੇਗਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
