ਬਿਮਾਰੀ ਤੋਂ ਦੁਖੀ ਵਿਅਕਤੀ ਨੇ ਕੀਤੀ ਖੁਦਕੁਸ਼ੀ

08/05/2019 8:17:23 PM

ਫਗਵਾੜਾ (ਹਰਜੋਤ)— ਇਥੋਂ ਦੇ ਇਕ ਇਲਾਕੇ 'ਚ ਵਿਅਕਤੀ ਨੇ ਆਪਣੀ ਬਿਮਾਰੀ ਤੋਂ ਦੁਖੀ ਹੋ ਕੇ ਟਰੇਨ ਹੇਠ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਸਾਹਿਲ (19) ਉਰਫ਼ ਸੋਨੂੰ ਪੁੱਤਰ ਮਦਨ ਲਾਲ ਵਾਸੀ ਮੁਹੱਲਾ ਸੰਤੋਖਪੁਰਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰੇਲਵੇ ਚੌਂਕੀ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਅਨੁਸਾਰ ਉਕਤ ਵਿਅਕਤੀ ਲੰਮੇਂ ਸਮੇਂ ਤੋਂ ਬਿਮਾਰੀ ਤੋਂ ਪੀੜਤ ਸੀ ਅਤੇ ਉਸ ਦਾ ਪੀ.ਜੀ.ਆਈ ਤੋਂ ਇਲਾਜ ਕਰਵਾ ਰਿਹਾ ਸੀ ਜਿਸ ਕਾਰਨ ਉਹ ਦੁਖੀ ਸੀ ਤੇ ਉਸ ਨੇ ਇਹ ਕਦਮ ਚੁੱੱਕਿਆ। ਪੁਲੀਸ ਨੇ ਲਾਸ਼ ਕਬਜ਼ੇ 'ਚ ਲੈ ਕੇ ਕਾਰਵਾਈ ਕਰ ਕੇ ਪੋਸਟ ਮਾਰਟਮ ਕਰਨ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।


KamalJeet Singh

Content Editor

Related News