ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਕੀਤੀ ਖੁਦਕੁਸ਼ੀ

Monday, Dec 02, 2019 - 09:27 PM (IST)

ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਕੀਤੀ ਖੁਦਕੁਸ਼ੀ

ਲਾਂਬੜਾ, (ਵਰਿੰਦਰ)— ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਲੱਲੀਆਂ ਵਿਖੇ ਇਕ ਨੌਜਵਾਨ ਵੱਲੋਂ ਕਿਸੇ ਪ੍ਰੇਸ਼ਾਨੀ ਕਾਰਨ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਨੂੰ ਸਮਾਪਤ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸਿਮਰਤ ਰਾਏ (35) ਪੁੱਤਰ ਸਵਪਨ ਰਾਏ ਵਾਸੀ ਬੰਗਾਲ ਹਾਲ ਵਾਸੀ ਪਿੰਡ ਲੱਲੀਆਂ, ਜੋ ਕਿ ਇਥੇ ਦੇ ਹੀ ਜੀਵਨ ਕੋਲਡ ਸਟੋਰ 'ਚ ਮੁਨੀਮ ਵਜੋਂ ਕੰਮ ਕਰਦਾ ਸੀ, ਸਵੇਰੇ ਉਸ ਨੇ ਆਪਣੀ ਪਤਨੀ ਰਜਨੀ ਦੇ ਨਾਲ ਚਾਹ ਪੀਤੀ, ਜਿਸ ਤੋਂ ਬਾਅਦ ਉਸ ਦੀ ਪਤਨੀ ਕੰਮ 'ਤੇ ਚਲੀ ਗਈ। ਜਦ ਸਿਮਰਤ ਰਾਏ ਘਰ 'ਚ ਇਕੱਲਾ ਸੀ ਤਾਂ ਕਰੀਬ 11.30 ਵਜੇ ਉਸ ਨੇ ਕਿਸੇ ਗੰਭੀਰ ਪ੍ਰੇਸ਼ਾਨੀ ਕਾਰਨ ਘਰ 'ਚ ਸਲਫਾਸ ਦੀਆਂ ਗੋਲੀਆਂ ਨਿਗਲ ਲਈਆਂ, ਬਾਅਦ 'ਚ ਪਤਾ ਲੱਗਣ 'ਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਨੇ ਦਮ ਤੋੜ ਦਿੱਤਾ।
ਥਾਣਾ ਮੁਖੀ ਪੁਸ਼ਪ ਬਾਲੀ ਨੇ ਦੱਸਿਆ ਕਿ ਮ੍ਰਿਤਕ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਕਿਸੇ ਕਾਰਨ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਬੰਗਾਲ ਵਿਖੇ ਆਪਣੇ ਘਰ ਗਿਆ ਹੋਇਆ ਸੀ। ਅਜੇ ਇਕ ਦਿਨ ਪਹਿਲਾਂ ਹੀ ਉਹ ਇੱਥੇ ਵਾਪਸ ਆਇਆ ਸੀ। ਪੁਲਸ ਨੇ ਮ੍ਰਿਤਕ ਦੀ ਪਤਨੀ ਅਤੇ ਭਰਾ ਦੇ ਬਿਆਨਾਂ 'ਤੇ ਕਾਰਵਾਈ ਕੀਤੀ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਸੀ।
 


author

KamalJeet Singh

Content Editor

Related News