ਅਣਪਛਾਤੀ ਗੱਡੀ ਦੀ ਲਪੇਟ ’ਚ ਆਏ ਨੌਜਵਾਨ ਦੀ ਮੌਤ

03/19/2022 10:45:24 AM

ਕਰਤਾਰਪੁਰ (ਸਾਹਨੀ)-  ਜੀ. ਟੀ. ਰੋਡ ’ਤੇ ਸੀ. ਆਰ. ਪੀ. ਐੱਫ਼. ਕੈਂਪਸ ਸਰਾਏਖਾਸ ਦੇ ਸਾਹਮਣੇ ਕਿਸੇ ਅਣਪਛਾਤੀ ਗੱਡੀ ਦੀ ਲਪੇਟ ਵਿਚ ਆਉਣ ਨਾਲ ਇਕ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ। ਇਸ ਸਬੰਧੀ ਕਰਤਾਰਪੁਰ ਦੇ ਏ. ਐੱਸ. ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ ਦੋ ਵਜੇ ਦੇਰ ਰਾਤ ਇਸ ਦੀ ਸੂਚਨਾ ਮਿਲੀ ਅਤੇ ਉਨ੍ਹਾਂ ਨੇ ਤੁਰੰਤ ਮੌਕੇ ’ਤੇ ਪੁੱਜ ਕੇ ਕਾਰਵਾਈ ਕੀਤੀ। ਆਪ-ਪਾਸ ਪੁੱਛਗਿਛ ਕਰਨ ’ਤੇ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਹਾਦਸੇ ਨਾਲ ਨੌਜਵਾਨ ਦੀ ਬਾਂਹ ਟੁੱਟ ਗਈ ਸੀ ਅਤੇ ਸਿਰ ’ਤੇ ਵੀ ਸੱਟਾਂ ਲਗੀਆਂ। ਮ੍ਰਿਤਕ ਦੀ 34-35 ਸਾਲ ਦੀ ਉਮਰ ਹੈ ਉਸ ਨੇ ਨੀਲੇ ਰੰਗ ਦੀ ਕਮੀਜ਼ ਅਤੇ ਗੁੜੇ ਨੀਲੇ ਰੰਗ ਦਾ ਲੋਅਰ ਪਾਇਆ ਸੀ। ਮ੍ਰਿਤਕ ਦੀ ਲਾਸ਼ ਪਛਾਣ ਲਈ ਸਿਵਲ ਹਸਪਤਾਲ ਜਲੰਧਰ ਵਿਖੇ ਰਖੀ ਗਈ ਹੈ।

ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ ਤੋਂ ਵੱਡੀ ਖ਼ਬਰ, ਹੋਲਾ-ਮਹੱਲਾ ਵੇਖਣ ਆਈ ਔਰਤ ਨਾਲ ਗੱਡੀ ’ਚ ਗੈਂਗਰੇਪ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri