ਸੜਕ ਹਾਦਸੇ ਵਿਚ ਵਿਅਕਤੀ ਦੀ ਮੌਤ, ਬੱਸ ਚਾਲਕ ਖ਼ਿਲਾਫ਼ ਕੇਸ ਦਰਜ

06/08/2022 2:36:57 PM

ਹੁਸ਼ਿਆਰਪੁਰ (ਰਾਕੇਸ਼)-ਥਾਣਾ ਮਾਡਲ ਟਾਊਨ ਦੀ ਪੁਲਸ ਨੇ ਬੱਸ ਦੇ ਅਣਪਛਾਤੇ ਡਰਾਈਵਰ ਦੇ ਖ਼ਿਲਾਫ਼ ਅਚਾਨਕ ਹੋਈ ਮੌਤ ਦੇ ਮਾਮਲੇ ’ਚ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੂੰ ਲਿਖਵਾਈ ਸ਼ਿਕਾਇਤ ਵਿਚ ਪਰਉਪਕਾਰ ਸਿੰਘ ਪੁੱਤਰ ਤਰਲੋਚਨ ਸਿੰਘ ਵਾਸੀ ਮਹਿਮੋਵਾਲ ਨੇ ਦੱਸਿਆ ਕਿ ਬੀਤੀ 6 ਜੂਨ ਨੂੰ ਉਹ ਆਪਣੀ ਕਾਰ ਵਿਚ ਅਤੇ ਪਿਤਾ ਤਰਲੋਚਨ ਸਿੰਘ ਆਪਣੇ ਸਾਈਕਲ ’ਤੇ ਕਿਸੇ ਕੰਮ ਲਈ ਹੁਸ਼ਿਆਰਪੁਰ ਜਾ ਰਹੇ ਸਨ।

ਇਹ ਵੀ ਪੜ੍ਹੋ: ਅਹਿਮ ਖ਼ਬਰ, ਇਸ ਦਿਨ ਤੋਂ ਚੱਲੇਗੀ ਦਿੱਲੀ ਏਅਰਪੋਰਟ ਲਈ ਵੋਲਵੋ ਬੱਸ, ਅੱਧੇ ਕਿਰਾਏ ’ਚ ਮਿਲੇਗਾ ‘ਲਗਜ਼ਰੀ ਸਫ਼ਰ’

ਉਸ ਦਾ ਪਿਤਾ ਅੱਗੇ ਚੱਲ ਰਿਹਾ ਸੀ। ਜਦੋਂ ਉਹ ਸਵੇਰੇ 10 ਵਜੇ ਪਿੰਡ ਪਿੱਪਲਾਂਵਾਲਾ ਨੇੜੇ ਪਹੁੰਚਿਆ ਤਾਂ ਪੰਜਾਬ ਰੋਡਵੇਜ਼ ਫਿਰੋਜ਼ਪੁਰ ਦੀ ਬੱਸ ਦੇ ਡਰਾਈਵਰ ਨੇ ਬੱਸ ਦੀ ਉਸ ਦੇ ਪਿਤਾ ਦੇ ਬਾਈਕ ਨਾਲ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਪਿਤਾ ਦੇ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਬੱਸ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਵੱਲੋਂ ਸ੍ਰੀ ਆਨੰਦਪੁਰ ਸਾਹਿਬ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਦਾ ਖ਼ੁਲਾਸਾ, ਮਾਨ ਸਰਕਾਰ 'ਤੇ ਚੁੱਕੇ ਸਵਾਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News