ਨੂਰਪੁਰਬੇਦੀ ਵਿਖੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਦਰੜਿਆ, ਮੌਕੇ ''ਤੇ ਮੌਤ

09/24/2022 7:06:32 PM

ਨੂਰਪੁਰਬੇਦੀ (ਕੁਲਦੀਪ ਸ਼ਰਮਾ)-ਪਿੰਡ ਖੇੜਾ ਕਲਮੋਟ ਵਿਖੇ ਬੀਤੀ ਰਾਤ ਇਕ ਅਣਪਛਾਤੇ ਵਾਹਨ ਵੱਲੋਂ ਇਕ ਮੋਟਰਸਾਈਕਲ ਨੂੰ ਫੇਟ ਮਾਰਨ ਉਪਰੰਤ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਕਸ਼ਮੀਰ ਮੁਹੰਮਦ (45), ਪੁੱਤਰ ਨਿਜਾਮਦੀਨ ਵਾਸੀ ਪਿਡ ਖੇੜਾ ਕਲਮੋਟ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕੰਮ ਤੋਂ ਵਾਪਸ ਘਰ ਪਰਤ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ।

ਗੁੱਸੇ ਵਿਚ ਆਏ ਇਲਾਕਾ ਨਿਵਾਸੀਆਂ ਨੇ ਭੰਗਲਾ-ਖੇੜਾ ਕਲਮੋਟ ਮਾਰਗ ’ਤੇ ਜਾਮ ਲਗਾ ਦਿੱਤਾ। ਲਗਾਤਾਰ 8-9 ਘੰਟੇ ਚੱਲੇ ਇਸ ਜਾਮ ਵਿਚ ਪਹੁੰਚੇ ਸਮਾਜ ਸੇਵੀ ਦੀਪਕ ਰਾਣਾ ਜੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਹਾਦਸੇ ਨਿੱਤ ਵਾਪਰ ਰਹੇ ਹਨ, ਓਵਰਲੋਡ ਵਾਹਨਾਂ ਕਾਰਨ ਕਈ ਜਾਨਾਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਪਰਿਵਾਰ ਨੂੰ ਕੁਝ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਓਵਰਲੋਡ ਵਾਹਨ ਗੱਡੀਆਂ ਬਿਲਕੁਲ ਬੰਦ ਹੋਣੀਆਂ ਚਾਹੀਦੀਆਂ ਹਨ। ਇਨ੍ਹਾਂ ਦੇ ਪਰਿਵਾਰ ’ਚ 2 ਧੀਆਂ ਅਤੇ 2 ਪੁੱਤਰ ਹਨ, ਜੋ ਬਹੁਤ ਗ਼ਰੀਬ ਪਰਿਵਾਰ ਹਨ।

ਇਹ ਵੀ ਪੜ੍ਹੋ: ਹੱਥ ਮਲਦੀ ਰਹਿ ਗਈ ਜਲੰਧਰ ਪੁਲਸ, ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਹੀਂ ਮਿਲਿਆ ਪ੍ਰੋਡਕਸ਼ਨ ਵਾਰੰਟ

ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਹਰਜੋਤ ਸਿੰਘ ਬੈਂਸ ਜੀ ਇਸ ਪਰਿਵਾਰ ਦੀ ਆਰਥਿਕ ਮਦਦ ਕਰਨ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣ। ਐੱਸ. ਐੱਚ. ਓ. ਦਾਨਿਸ਼ ਵੀਰ ਨੇ ਮੌਕੇ ’ਤੇ ਪਹੁੰਚ ਕੇ ਐੱਫ਼. ਆਈ. ਆਰ. ਦਰਜ ਕਰਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦਾ ਭਰੋਸਾ ਦਿੱਤਾ, ਜਿਸ ਮਗਰੋਂ ਮਾਹੌਲ ਸ਼ਾਂਤ ਹੋਇਆ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਇਸ ਮੌਕੇ ਮੁਖਤਿਆਰ, ਬਿੱਲਾ, ਮੋਨੂ ਰਾਣਾ, ਐਡਵੋਕੇਟ ਵਿਸ਼ਾਲ ਸੈਣੀ, ਸੋਮ ਨਾਥ, ਕਾਕੂ, ਦੀਪਕ ਰਾਣਾ, ਜੋਤ, ਰੋਹਿਤ, ਸੋਨੂੰ ਚੋਪੜਾ, ਸੰਜੂ ਮਜਾਰੀ, ਸ਼ਿੰਦਾ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਅਮਰੀਕਾ ’ਚ ਕਤਲ ਕੀਤੇ ਕਪੂਰਥਲਾ ਦੇ ਪਰਮਵੀਰ ਨੂੰ ਭੈਣ ਨੇ ਸਿਰ 'ਤੇ ਕਲਗੀ ਸਜਾ ਕੇ ਦਿੱਤੀ ਅੰਤਿਮ ਵਿਦਾਈ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ 


Anuradha

Content Editor

Related News