ਤੇਜ਼ ਰਫ਼ਤਾਰ ਫਾਰਚੂਨਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮੋਟਰਸਾਈਕਲ ਸਵਾਰ ਦੀ ਮੌਤ
Sunday, Jan 29, 2023 - 01:19 PM (IST)

ਫਗਵਾੜਾ (ਜਲੋਟਾ)- ਫਗਵਾੜਾ ਦੇ ਮਾਡਲ ਟਾਊਨ ਨੇੜੇ ਤੇਜ਼ ਰਫ਼ਤਾਰ ਫਾਰਚੂਨਰ ਨਾਲ ਮੋਟਰਸਾਈਕਲ ਦੀ ਟੱਕਰ ਹੋਈ ’ਚ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਅਮਨਦੀਪ ਵਾਸੀ ਪਿੰਡ ਕੋਟਰਾਣੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਭੇਜ ਦਿੱਤਾ ਗਿਆ ਹੈ।
ਪੁਲਸ ਨੇ ਮ੍ਰਿਤਕ ਅਮਨਦੀਪ ਦੀ ਪਤਨੀ ਮੀਨਾ ਕੁਮਾਰੀ ਵਾਸੀ ਪਿੰਡ ਕੋਟਰਾਣੀ ਦੇ ਬਿਆਨਾਂ ’ਤੇ ਅਣਪਛਾਤੇ ਫਾਰਚੂਨਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਜਾਂਚ ਦਾ ਦੌਰ ਜਾਰੀ ਹੈ।
ਇਹ ਵੀ ਪੜ੍ਹੋ : ਫਿਰੋਜ਼ਪੁਰ ਤੋਂ ਵੱਡੀ ਖ਼ਬਰ: ਮਹਿਲਾ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ ਕਰਨ ਮਗਰੋਂ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।