ਟਰੇਨ ਦੀ ਲਪੇਟ 'ਚ ਆਉਣ ਕਰਕੇ ਬਜ਼ੁਰਗ ਦੀ ਮੌਤ

5/20/2020 4:30:10 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਕੁਲਦੀਸ਼,ਮੋਮੀ)— ਟਰੇਨ ਹੇਠਾਂ ਆਉਣ ਕਰਕੇ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ-ਪਠਾਨਕੋਟ ਰੇਲ ਮਾਰਗ 'ਤੇ ਦਾਰਾਪੁਰ ਫਾਟਕ ਨਜ਼ਦੀਕ ਇਕ ਬਜ਼ੁਰਗ ਵਿਅਕਤੀ ਮਾਲਗੱਡੀ ਦੀ ਲਪੇਟ 'ਚ ਆ ਗਿਆ, ਜਿਸ ਕਰਕੇ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਰੇਲਵੇ ਪੁਲਸ ਦੇ ਥਾਣੇਦਾਰ ਅਮ੍ਰਿਤਪਾਲ ਸਿੰਘ ਦੀ ਟੀਮ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕੀਤੀ ਹੈ। ਫਿਲਹਾਲ ਮ੍ਰਤਿਕ ਵਿਆਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕ ਦੀ ਪਛਾਣ ਸ਼ਾਮ ਲਾਲ ਪੁੱਤਰ ਗਿਆਨ ਚੰਦ ਨਿਵਾਸੀ ਵਾਰਡ ਨੰਬਰ ਇਕ ਦਾਰਾਪੁਰ ਬਾਈਪਾਸ ਟਾਂਡਾ ਦੇ ਰੂਪ ਵਿਚ ਹੋਈ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

shivani attri

Content Editor shivani attri