ਮਾਲਗੱਡੀ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ
Wednesday, Jun 03, 2020 - 11:32 AM (IST)

ਫਗਵਾੜਾ (ਜਲੋਟਾ, ਹਰਜੋਤ)— ਫਗਵਾੜਾ ਦੇ ਇੰਡਸਟਰੀਅਲ ਏਰੀਆ ਦੇ ਨੇੜੇ ਸ਼ੱਕੀ ਹਾਲਤ 'ਚ ਮਾਲਗੱਡੀ ਦੀ ਲਪੇਟ 'ਚ ਆਉਣ ਨਾਲ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ।
ਜੀ. ਆਰ. ਪੀ. ਫਗਵਾੜਾ ਦੇ ਇੰਚਾਰਜ ਗੁਰਭੇਜ ਸਿੰਘ ਨੇ ਦੱਸਿਆ ਕਿ ਇੰਡਸਟਰੀਅਲ ਏਰੀਆ ਨੇੜੇ ਮਾਲਗੱਡੀ ਦੀ ਲਪੇਟ 'ਚ ਆਉਣ ਵਾਲੇ ਮ੍ਰਿਤਕ ਵਿਅਕਤੀ ਦੀ ਪਛਾਣ ਰਾਮ ਦੁਲਾਰੇ ਪੁੱਤਰ ਰਾਮ ਲਾਲ ਵਾਸੀ ਇੰਡਸਟਰੀਅਲ ਏਰੀਆ ਫਗਵਾੜਾ ਦੇ ਰੂਪ 'ਚ ਹੋਈ ਹੈ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ 'ਕੋਰੋਨਾ' ਕਾਰਨ 9ਵੀਂ ਮੌਤ, ਲੁਧਿਆਣਾ ਦੇ DMC 'ਚ 64 ਸਾਲਾ ਵਿਅਕਤੀ ਨੇ ਤੋੜਿਆ ਦਮ
ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਰੇਲਵੇ ਲਾਈਨ ਪਾਰ ਕਰਦੇ ਹੋਏ ਮਾਲਗੱਡੀ ਦੀ ਲਪੇਟ 'ਚ ਆ ਗਿਆ ਲੱਗਦਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਵਿਖੇ ਬਣਦੀ ਕਾਰਵਾਈ ਕਰਵਾ ਦਿੱਤੀ ਹੈ। ਮਾਮਲੇ ਸਬੰਧੀ ਧਾਰਾ 174 ਸੀ. ਆਰ. ਪੀ. ਸੀ. ਦੇ ਤਹਿਤ ਪੁਲਸ ਕੇਸ ਰਜਿਸਟਰ ਕਰ ਲਿਆ ਗਿਆ ਹੈ। ਪੁਲਸ ਜਾਂਚ ਜਾਰੀ ਹੈ।