ਟਰੱਕ ਤੇ ਟਰੈਕਟਰ-ਟਰਾਲੀ ਵਿਚਾਲੇ ਜ਼ਬਰਦਸਤ ਟੱਕਰ, 1 ਦੀ ਮੌਤ, 3  ਜ਼ਖ਼ਮੀ

Thursday, Nov 21, 2024 - 05:40 PM (IST)

ਟਰੱਕ ਤੇ ਟਰੈਕਟਰ-ਟਰਾਲੀ ਵਿਚਾਲੇ ਜ਼ਬਰਦਸਤ ਟੱਕਰ, 1 ਦੀ ਮੌਤ, 3  ਜ਼ਖ਼ਮੀ

ਦਸੂਹਾ (ਝਾਵਰ)- ਰਾਸ਼ਟਰੀ ਰਾਜ ਮਾਰਗ ਦਸੂਹਾ ਨੇੜੇ ਗਰਨਾ ਸਾਹਿਬ ਬੱਸ ਸਟੈਂਡ 'ਤੇ ਝਿੰਗੜਕਲਾਂ ਮੋੜ ਕੋਲ ਟਰੱਕ ਅਤੇ ਟਰੈਕਟਰ-ਟਰਾਲੀ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿਚ ਟਰੱਕ ਡਰਾਈਵਰ ਕਾਲਾ ਵਾਸੀ ਰਾਜਸਥਾਨ ਦੀ ਮੌਤ ਹੋ ਗਈ ਅਤੇ ਟਰੱਕ ਦੇ ਕਲੀਨਰ ਨਿਆਜ ਖਾਨ ਵਾਸੀ ਰਾਜਸਥਾਨ ਤੋਂ ਇਲਾਵਾ ਟਰੈਕਟਰ-ਟਰਾਲੀ ਵਿਚ ਸਵਾਰ ਰਛਪਾਲ ਸਿੰਘ ਪੁੱਤਰ ਅਜੀਤ ਸਿੰਘ ਅਤੇ ਉਸ ਦਾ ਭਤੀਜਾ ਰਣਵੀਰ ਸਿੰਘ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਮੌਕੇ ਉਤੇ ਸਿਵਲ ਹਸਪਤਾਲ ਦਸੂਹਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਇਸ ਹਾਦਸੇ ਦੌਰਾਨ ਲੰਬਾ ਜਾਮ ਵੀ ਲੱਗ ਗਿਆ।

ਇਹ ਵੀ ਪੜ੍ਹੋ- ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਡੈਮਾਂ 'ਚ ਘਟਿਆ ਪਾਣੀ, BBMB ਨੇ ਜਾਰੀ ਕੀਤੀ ਚਿਤਾਵਨੀ

ਹਾਦਸਾ ਇੰਨਾ ਜ਼ਬਰਦਸਤ ਸੀ ਕਿ ਦਰੱਖ਼ਤ ਵੀ ਟੁੱਟ ਗਏ ਅਤੇ ਰੇਲਵੇ ਲਾਈਨ ਬਿਲਕੁੱਲ ਨਜਦੀਕ ਸੀ ਪਰ ਬਚਾਅ ਹੋ ਗਿਆ। ਇਸ ਮੌਕੇ 'ਤੇ ਥਾਣਾ ਦਸੂਹਾ ਦੇ ਏ. ਐੱਸ. ਆਈ. ਮਹਿੰਦਰ ਸਿੰਘ ਪੁਲਸ ਪਾਰਟੀ ਸਮੇਤ ਪਹੁੰਚੇ। ਇਸ ਮੌਕੇ 'ਤੇ ਏ. ਐੱਸ. ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਮੁਲਾਜਮਾਂ ਨੇ ਡਰਾਈਵਰ ਦੀ ਲਾਸ਼ ਨੂੰ ਕਬਜੇ ਵਿੱਚ ਲੈ ਕੇ ਦਸੂਹਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਗਿਆ ਅਤੇ ਜ਼ਖ਼ਮੀਆਂ ਦਾ ਇਲਾਜ ਸਿਵਲ ਹਸਪਤਾਲ ਦਸੂਹਾ ਵਿਖੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਇਸ ਸਬੰਧੀ ਕਾਨੂੰਨੀ ਜਾਂਚ ਕਰਕੇ ਕੇਸ ਦਰਜ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਸਾਵਧਾਨ! 325 ਦੇ ਖ਼ਤਰਨਾਕ ਪੱਧਰ ’ਤੇ ਪਹੁੰਚਿਆ ਪੰਜਾਬ ਦੇ ਇਸ ਜ਼ਿਲ੍ਹੇ ਦਾ AQI, ਸਖ਼ਤ ਹੁਕਮ ਜਾਰੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News