ਪੰਜਾਬ ''ਚ ਸਵਿੱਫਟ ਤੇ ਥਾਰ ਦੀ ਜ਼ਬਰਦਸਤ ਟੱਕਰ, ਇਕ ਦੀ ਦਰਦਨਾਕ ਮੌਤ, ਵਾਹਨਾਂ ਦੇ ਉੱਡੇ ਪਰਖੱਚੇ
Friday, Nov 22, 2024 - 07:02 PM (IST)
ਨਵਾਂਸ਼ਹਿਰ (ਮਨੋਰੰਜਨ)- ਜਾਡਲਾ ਰਾਹੋਂ ਰੋਡ 'ਤੇ ਇਕ ਸਵਿੱਫਟ ਕਾਰ ਅਤੇ ਥਾਰ 'ਚ ਆਹਮੋਂ-ਸਾਹਮਣੇ ਹੋਈ ਟੱਕਰ 'ਚ ਇਕ ਵਿਆਕਤੀ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਗੰਭੀਰ ਰੂਪ ਨਾਲ ਜ਼ਖ਼ਮੀ ਵਿਆਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਨਵਾਂਸ਼ਹਿਰ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਸਥਿਤੀ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਨੇ ਦੋਵਾਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਵਾਂਸ਼ਹਿਰ ਪਹੁੰਚਾ ਦਿੱਤਾ ਹੈ।
ਮੌਕੇ 'ਤੇ ਹਾਜ਼ਰ ਲੋਕਾਂ ਨੇ ਦੱਸਿਆ ਕਿ ਥਾਰ ਗੱਡੀ ਬਲਾਚੌਰ ਤੋਂ ਰਾਹੋਂ ਵੱਲ ਜਾ ਰਹੀ ਸੀ ਕਿ ਜਦਕਿ ਸਵਿੱਫਟ ਕਾਰ ਜਾਡਲਾ ਤੋਂ ਬਲਾਚੌਰ ਵੱਲ ਨੂੰ ਜਾ ਰਹੀ ਸੀ। ਇਸ ਵਿੱਚ ਪਿੰਡ ਵੀਰੋਬਾਲ ਕੋਲ ਉਨ੍ਹਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਵਿੱਫਟ ਗੱਡੀ ਦੇ ਪਰਖੱਚੇ ਉੱਡ ਗਏ। ਗੱਡੀ ਵਿੱਚ ਸਵਾਰ ਚਾਲਕ ਬੁਰੀ ਤਰ੍ਹਾਂ ਨਾਲ ਸਵਿੱਫਟ ਕਾਰ ਵਿਚ ਫਸ ਗਿਆ, ਉਸ ਨੂੰ ਬਹੁਤ ਮੁਸ਼ਕਿਲ ਨਾਲ ਗੱਡੀ ਵਿੱਚ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਭਾਜਪਾ ਆਗੂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਮ੍ਰਿਤਕ ਦੀ ਪਛਾਣ ਪਿੰਡ ਰਾਣੇਵਾਲ ਬਾਗ ਦੇ ਪਾਲਾ ਰਾਮ ਦੇ ਰੂਪ ਵਿੱਚ ਹੋਈ ਹੈ। ਜਦਕਿ ਥਾਰ ਗੱਡੀ ਚਾਲਕ ਤਲਵਿੰਦਰ ਸਿੰਘ ਵੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ, ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਨਵਾਂਸ਼ਹਿਰ ਪਹੁੰਚਾਇਆ ਗਿਆ, ਜਿੱਥੇ ਉਸ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਇਹ ਗਰਚਾ ਪਿੰਡ ਦਾ ਰਹਿਣ ਵਾਲਾ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਕਬਜੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਕਾਰ ਤੇ ਟੈਂਕਰ ਦੀ ਭਿਆਨਕ ਟੱਕਰ, ਉੱਡੇ ਕਾਰ ਦੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8