ਟਿੱਪਰ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ
Wednesday, Dec 25, 2024 - 06:47 PM (IST)
ਨੂਰਪੁਰਬੇਦੀ (ਭੰਡਾਰੀ)-ਨੂਰਪੁਰਬੇਦੀ-ਗੜ੍ਹਸ਼ੰਕਰ ਮੁੱਖ ਮਾਰਗ ’ਤੇ ਸਥਿਤ ਪੁਲਸ ਚੌਂਕੀ ਕਲਵਾਂ ਨੇੜੇ ਇਕ ਤੇਜ਼ ਰਫ਼ਤਾਰ ਟਿੱਪਰ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਰਾਜ ਮਿਸਤਰੀ ਦੀ ਮੌਤ ਹੋ ਗਈ ਜਦਕਿ ਉਸ ਦੇ ਪਿੱਛੇ ਸਵਾਰ ਦੂਜਾ ਰਾਜ ਮਿਸਤਰੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਜਿਸ ਨੂੰ ਚੰਡੀਗੜ੍ਹ ਸਥਿਤ 32 ਸੈਕਟਰ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, ਕਰ ਲਓ ਇਹ ਕੰਮ ਨਹੀਂ ਤਾਂ...
ਇਸ ਸਬੰਧੀ ਚੌਂਕੀ ਇੰਚਾਰਜ ਕਲਵਾਂ ਸਬ-ਇੰਸਪੈਕਟਰ ਹਰਮੇਸ਼ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਠੇਕੇਦਾਰ ਡੋਮੀ ਵਿਸ਼ਵਾਸ਼ ਉਰਫ਼ ਵਿਜੇ ਕੁਮਾਰ ਪੁੱਤਰ ਬੂਗਨ ਵਿਸ਼ਵਾਸ਼ ਨਿਵਾਸੀ ਮਾਣਿਕਨਗਰ, ਜ਼ਿਲ੍ਹਾ ਕਠਿਹਾਰ (ਬਿਹਾਰ) ਨੇ ਦਰਜ ਕਰਵਾਏ ਬਿਆਨਾਂ ’ਚ ਦੱਸਿਆ ਕਿ ਉਸ ਕੋਲ 8 ਸਾਲਾਂ ਤੋਂ ਰਾਜ ਮਿਸਤਰੀ ਦਾ ਕੰਮ ਕਰਦਾ ਸੂਰਜ ਕੁਮਾਰ ਵਿਸ਼ਵਾਸ਼ (30) ਪੁੱਤਰ ਸੁਖਾਈ ਵਿਸ਼ਵਾਸ਼ ਨਿਵਾਸੀ ਪਿੰਡ ਬਦਵਾਬ, ਜ਼ਿਲ੍ਹਾ ਕਠਿਹਾਰ (ਬਿਹਾਰ) ਅਤੇ ਮੁਕੇਸ਼ ਕੁਮਾਰ ਵਿਸ਼ਵਾਸ਼ (31) ਪੁੱਤਰ ਪ੍ਰਭੂ ਨਰਾਇਣ ਵਿਸ਼ਵਾਸ਼ ਨਿਵਾਸੀ ਪਿੰਡ ਪਚਗਾਮਾ, ਥਾਣਾ ਕਡਵਾ, ਜ਼ਿਲ੍ਹਾ ਕਠਿਹਾਰ ਮੇਰੇ ਲਈ ਨਵੇਂ ਕੰਮ ਦੀ ਭਾਲ ਲਈ ਰਾਤ ਕਰੀਬ 10 ਵਜੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਾਹਨਪੁਰ ਖੂਹੀ ਦੀ ਤਰਫ਼ ਜਾ ਰਹੇ ਸਨ।
ਉਸ ਨੇ ਦੱਸਿਆ ਕਿ ਉਹ ਉਨ੍ਹਾਂ ਦੇ ਪਿੱਛੇ ਆਪਣੀ ਆਲਟੋ ਕਾਰ ’ਚ ਜਾ ਰਿਹਾ ਸੀ ਤਾਂ ਵੇਖਿਆ ਕਿ ਕਲਵਾਂ ਮੋੜ ਨੇੜੇ ਕਾਹਨਪੁਰ ਖੂਹੀ ਦੀ ਤਰਫੋਂ ਨੂਰਪੁਰਬੇਦੀ ਨੂੰ ਆ ਰਹੇ ਇਕ ਤੇਜ਼ ਰਫ਼ਤਾਰ ਟਿੱਪਰ ਚਾਲਕ ਨੇ ਉਨ੍ਹਾਂ ਨੂੰ ਲਾਪਰਵਾਹੀ ਨਾਲ ਟੱਕਰ ਮਾਰ ਦਿੱਤੀ ਅਤੇ ਫਰਾਰ ਹੋ ਗਿਆ। ਇਸ ਦੌਰਾਨ ਮੋਟਰਸਾਈਕਲ ਚਾਲਕ ਰਾਜ ਮਿਸਤਰੀ ਸੂਰਜ ਕੁਮਾਰ ਦੀ ਉਕਤ ਗੰਭੀਰ ਹਾਦਸੇ ਦੌਰਾਨ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦੇ ਪਿੱਛੇ ਸਵਾਰ ਰਾਜ ਮਿਸਤਰੀ ਮੁਕੇਸ਼ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਜਿਸ ਦੀ ਸੱਜੀ ਲੱਤ ਟੁੱਟ ਜਾਣ ’ਤੇ ਉਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਚੰਡੀਗੜ੍ਹ ਸਥਿਤ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਉਕਤ ਟਿੱਪਰ ਦਾ ਨੰਬਰ ਵਗੈਰਾ ਨੋਟ ਕਰ ਕੇ ਪੁਲਸ ਨੂੰ ਜਾਣਕਾਰੀ ਦੇ ਦਿੱਤੀ। ਇਸ ਸਬੰਧੀ ਚੌਕੀ ਇੰਚਾਰਜ ਕਲਵਾਂ ਸਬ-ਇੰਸਪੈਕਟਰ ਹਰਮੇਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਉਪਰੰਤ ਵਾਰਿਸਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ। ਜਦਕਿ ਉਕਤ ਜ਼ਿੰਮੇਵਾਰ ਟਿੱਪਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਨਾਕ ਘਟਨਾ, ਗੁਆਂਢੀ ਨੇ ਰੋਲੀ ਕੁੜੀ ਦੀ ਪੱਤ, ਖੁੱਲ੍ਹੇ ਭੇਤ ਨੇ ਉਡਾਏ ਪਿਓ ਦੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e