ਵੱਖ-ਵੱਖ ਸੜਕ ਹਾਦਸਿਆਂ ’ਚ 1 ਨੌਜਵਾਨ ਦੀ ਮੌਤ, 2 ਜ਼ਖਮੀ
Thursday, May 22, 2025 - 04:40 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਗੁਪਤਾ)-ਇਲਾਕੇ ਵਿਚ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਕਾਰਨ 1 ਨੌਜਵਾਨ ਦੀ ਮੌਤ ਹੋ ਗਈ, ਜਦਕਿ 2 ਲੋਕ ਜ਼ਖ਼ਮੀ ਹੋਏ ਹਨ। ਟਾਂਡਾ-ਸ੍ਰੀ ਹਰਗੋਬਿੰਦਪੁਰ ਰੋਡ ’ਤੇ ਅੱਜ ਸਵੇਰੇ 9 ਵਜੇ ਦੇ ਕਰੀਬ ਕਿਸੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਸਕੂਟਰੀ ਸਵਾਰ ਪ੍ਰਵਾਸੀ ਨੌਜਵਾਨ ਮੁਕੇਸ਼ ਕੁਮਾਰ ਪੁੱਤਰ ਰਮੇਸ਼ ਕੁਮਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਮੁੱਢਲੀ ਮੈਡੀਕਲ ਮਦਦ ਤੋਂ ਬਾਅਦ ਹੁਸ਼ਿਆਰਪੁਰ ਰੈਫਰ ਕੀਤਾ ਗਿਆ ਪਰ ਰਾਹ ਵਿਚ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਅਹੀਆਪੁਰ ਨਜ਼ਦੀਕ ਕਾਰ ਬਾਜ਼ਾਰ ਵਿਚ ਇਕ ਦੁਕਾਨ ’ਤੇ ਕੰਮ ਕਰਦਾ ਸੀ।
ਇਹ ਵੀ ਪੜ੍ਹੋ: ਪੰਜਾਬ 'ਚ 2 ਜੂਨ ਤੱਕ ਜਾਰੀ ਹੋਈ ਚਿਤਾਵਨੀ, ਸਵੇਰੇ 10 ਤੋਂ 3 ਵਜੇ ਤੱਕ...
ਟਾਂਡਾ ਪੁਲਸ ਦੀ ਟੀਮ ਟੱਕਰ ਮਾਰ ਕੇ ਫਰਾਰ ਹੋਏ ਵਾਹਨ ਅਤੇ ਉਸ ਦੇ ਚਾਲਕ ਦਾ ਪਤਾ ਲਾਉਣ ਲਈ ਉੱਦਮ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਹਾਦਸੇ ਦੇ ਚਸ਼ਮਦੀਦਾਂ ਨੇ ਟੱਕਰ ਮਾਰਨ ਵਾਲੇ ਵਾਹਨ ਦੀ ਪਛਾਣ ਕਰਦੇ ਹੋਏ ਨੰਬਰ ਨੋਟ ਕੀਤਾ ਹੋਇਆ ਹੈ। ਪੁਲਸ ਦੀ ਟੀਮ ਨੇ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Punjab: ਪਹਿਲਾਂ ਟੇਕਿਆ ਮੱਥਾ, ਫਿਰ ਮਾਰੀ ਗੋਲ਼ੀ, BMW ਦੇ ਮੈਨੇਜਰ ਰਹਿ ਚੁੱਕੇ NRI ਨੇ ...
ਓਧਰ ਜਲੰਧਰ-ਪਠਾਨਕੋਟ ਹਾਈਵੇਅ ’ਤੇ ਪਿੰਡ ਲੋਧੀ ਚੱਕ ਗੁਰਦੁਆਰਾ ਨਾਨਕ ਦਰਬਾਰ ਨੇੜੇ ਇਕ ਨਿੱਜੀ ਕੰਪਨੀ ਦੀ ਬੱਸ ਦੀ ਲਪੇਟ ਵਿਚ ਆਉਣ ਕਾਰਨ ਬਲੈਰੋ ਪਿੱਕਅਪ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਖੇਤਾਂ ਵਿਚ ਜਾ ਕੇ ਪਲਟ ਗਈ। ਇਸ ਹਾਦਸੇ ਕਾਰਨ ਚਾਲਕ ਚਰਨਜੀਤ ਸਿੰਘ ਪੁੱਤਰ ਮੱਖਣ ਸਿੰਘ ਅਤੇ ਉਸ ਦਾ ਸਹਾਇਕ ਬਲਦੇਵ ਸਿੰਘ ਪੁੱਤਰ ਅਮਰ ਸਿੰਘ ਵਾਸੀ ਸੰਮੇਵਾਲੀ ਸ੍ਰੀ ਮੁਕਤਸਰ ਸਾਹਿਬ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਥਾਣੇਦਾਰ ਬਲਜੀਤ ਸਿੰਘ ਰੋਹਿਤ ਕੁਮਾਰ ਅਤੇ ਆਂਚਲ ਨੇ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ। ਪੁਲਸ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਟੱਕਰ ਮਾਰਨ ਵਾਲੀ ਬੱਸ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਤਾ ਲਾਇਆ ਜਾ ਰਿਹਾ ਹੈ ਕਿ ਹਾਦਸਾ ਕਿਹੜੇ ਹਾਲਾਚ ਵਿਚ ਹੋਇਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 23 ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e